ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ



ਸੰਸਦ ਮੈਂਬਰ ਪਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਸੌਂਪਿਆ ਮੰਗ ਪੱਤਰ ਨਵੀਂ ਦਿੱਲੀ: ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਜਿਸ ਵਿੱਚ ਉਨ੍ਹਾਂ ਨੇ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਲਈ ਸੂਬਾ ਸਰਕਾਰ ਨੇ ਵੀ ਕਿਸਾਨਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ ਸਰਕਾਰ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੀ ਰਾਸ਼ੀ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਇਸੇ ਤਹਿਤ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰਕੇ ਕੇਂਦਰੀ ਹਿੱਸੇ ਤੋਂ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਲਈ ਪੰਜਾਬ ਦੇ ਕਿਸਾਨਾਂ ਨੂੰ ਮੁਆਵਜ਼ੇ ਦੀ ਵਧੀ ਹੋਈ ਰਾਸ਼ੀ ਦੇਣ ਦੀ ਅਪੀਲ ਕੀਤੀ ਹੈ। ਦਾ ਅੰਤ

Leave a Reply

Your email address will not be published. Required fields are marked *