ਚੰਡੀਗੜ੍ਹ, 12 ਅਪ੍ਰੈਲ 2023 : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਣਕ ਦੇ ਸੁੱਜੇ ਅਤੇ ਟੁੱਟੇ ਦਾਣੇ ਦੀ ਪੂਰੀ ਅਦਾਇਗੀ ਕੀਤੀ ਜਾਵੇਗੀ। ਟਵੀਟ ਕਰਦੇ ਹੋਏ ਉਨ੍ਹਾਂ ਨੇ ਅੱਗੇ ਲਿਖਿਆ ਕਿ ਅਸੀਂ ਕਿਸਾਨਾਂ ਦੀ ਹਰ ਮੁਸ਼ਕਿਲ ਵਿੱਚ ਉਨ੍ਹਾਂ ਦੇ ਨਾਲ ਖੜੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਰਹੇ ਹਾਂ ਤਾਂ ਜੋ ਕਿਸਾਨਾਂ ਨੂੰ ਹੋਰ ਰਾਹਤ ਮਿਲ ਸਕੇ। ਮਾਨ ਨੇ ਕਿਹਾ ਕਿ ਕਣਕ ਦੇ ਦਾਣੇ ਵਿੱਚ ਨਮੀ ਅਤੇ ਦਾਣਾ ਛੋਟਾ ਹੋਣ ਕਾਰਨ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤੀ ਗਈ ਕਟੌਤੀ ਦਾ ਖਰਚਾ ਪੰਜਾਬ ਸਰਕਾਰ ਆਪਣੇ ਸਿਰ ਤੋਂ ਉਠਾਏਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
