ਅੰਮ੍ਰਿਤਸਰ, 15 ਅਪ੍ਰੈਲ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਐਡਵੋਕੇਟ ਰਾਜਦੀਪ ਸਿੰਘ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਪੋਸਟਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ, ਜੋ ਸਿੱਧੇ ਤੌਰ ‘ਤੇ ਮਨੁੱਖੀ ਅਧਿਕਾਰਾਂ ਅਤੇ ਵਿਚਾਰਾਂ ਦੀ ਆਜ਼ਾਦੀ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਜੁਰਮ ਦੇ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਨਾ ਕਿਸੇ ਵੀ ਤਰ੍ਹਾਂ ਤਰਕਸੰਗਤ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਦੋਂ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਪਾਲ ਸਿੰਘ ਇੱਥੇ ਹੀ ਆਪਣੇ ਵਿਚਾਰ ਪ੍ਰਗਟ ਕਰ ਰਿਹਾ ਸੀ ਤਾਂ ਸਰਕਾਰ ਅਤੇ ਪੁਲਸ ਤੰਤਰ ਚੁੱਪ ਸੀ, ਇਸ ਲਈ ਅੱਜ ਅੰਮ੍ਰਿਤਪਾਲ ਸਿੰਘ ਦੀਆਂ ਪੋਸਟਾਂ ਸਾਂਝੀਆਂ ਕਰਨ ਲਈ ਆਮ ਲੋਕਾਂ ਨੂੰ ਗ੍ਰਿਫਤਾਰ ਕਰਨਾ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਦੀ ਗ੍ਰਿਫ਼ਤਾਰੀ ਬੇਹੱਦ ਮੰਦਭਾਗੀ ਹੈ, ਜਿਸ ਬਾਰੇ ਸਰਕਾਰ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਅਜਿਹੀ ਕਾਰਵਾਈ ਨਾ ਕੀਤੀ ਜਾਵੇ, ਜਿਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋਵੇ। ਉਸੇ ਲਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।