ਨਵੀਂ ਦਿੱਲੀ, 16 ਅਪ੍ਰੈਲ 2023 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਸੀਬੀਆਈ ਸਾਹਮਣੇ ਪੇਸ਼ੀ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਝੋਕਮਾਜਰਾ, ਵਿਧਾਇਕ ਗੁਰਲਾਲ ਘਨੌਰ, ਜਸਵੰਤ ਸਿੰਘ ਗੱਜਣਮਾਜਰਾ, ਪੰਜਾਬ ਪ੍ਰਭਾਰੀ ਜਰਨੈਲ ਸਿੰਘ, ਲੁਧਿਆਣਾ ਦੇ ਵਿਧਾਇਕ ਨੇ ਰੋਸ ਪ੍ਰਦਰਸ਼ਨ ਕੀਤਾ। ਕੇਂਦਰੀ ਅਸ਼ੋਕ ਪਰਾਸ਼ਰ ਪੱਪੀ, ਜ਼ਿਲ੍ਹਾ ਪ੍ਰਧਾਨ ਤੇ ਯੋਜਨਾ ਕਮੇਟੀ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਸਮੇਤ ਹੋਰ ਵਿਧਾਇਕਾਂ ਤੇ ਚੇਅਰਮੈਨਾਂ ਨੂੰ ਦਿੱਲੀ ਪੁਲੀਸ ਨੇ ਸੀਬੀਆਈ ਦਫ਼ਤਰ ਜਾਂਦੇ ਸਮੇਂ ਗ੍ਰਿਫ਼ਤਾਰ ਕਰ ਲਿਆ ਤੇ ਪੁਲੀਸ ਉਨ੍ਹਾਂ ਨੂੰ ਬਬੰਨਾ ਥਾਣੇ ਲੈ ਗਈ। ਪੰਜਾਬ ਦੇ ਸੂਬਾ ਸਕੱਤਰ ਅਤੇ ਮਾਰਕਫੈੱਡ ਦੇ ਚੇਅਰਮੈਨ ਸ. ਅਮਨਦੀਪ ਸਿੰਘ ਮੋਹੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।