ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਸਮਾਗਮਾਂ ਦੇ ਤੀਜੇ ਦਿਨ ਖਾਲਸਾਈ ਖੇਡਾਂ ਕਰਵਾਈਆਂ ਗਈਆਂ।


ਦਿੱਲੀ: ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਦੇ ਹਿੱਸੇ ਵਜੋਂ ਬੀਤੀ ਸ਼ਾਮ ਖਾਲਸਾਈ ਖੇਡਾਂ ਕਰਵਾਈਆਂ ਗਈਆਂ। ਇਸ ਤੋਂ ਪਹਿਲਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਨੇ ਜੇਲ੍ਹ ਰੋਡ ਤੋਂ ਮਹੱਲਾ ਸਜਾਇਆ ਜੋ ਡੀਡੀਏ ਗਰਾਊਂਡ ਦਿੱਲੀ ਵਿਖੇ ਪੁੱਜਿਆ। ਇੱਥੇ ਪੁੱਜਣ ਉਪਰੰਤ ਘੋੜਿਆਂ ਦੀਆਂ ਦੌੜਾਂ ਕਰਵਾਈਆਂ ਗਈਆਂ ਅਤੇ ਨਿਹੰਗ ਸਿੰਘਾਂ ਨੇ ਜੰਗੀ ਕਲਾ ਦੇ ਜੌਹਰ ਦਿਖਾਏ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਗੱਤਕਾ ਅਖਾੜਿਆਂ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਗੱਤਕੇ ਦੇ ਜੌਹਰ ਦਿਖਾਏ। ਗੱਤਕਾ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਅਤੇ ਜੇਤੂ ਖਿਡਾਰੀਆਂ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਖੇਡਾਂ ਪ੍ਰਤੀ ਦਿੱਲੀ ਵਾਸੀਆਂ ਵਿੱਚ ਭਾਰੀ ਉਤਸ਼ਾਹ ਸੀ ਅਤੇ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਨੇ ਖਾਲਸਾਈ ਖੇਡਾਂ ਦਾ ਆਨੰਦ ਮਾਣਿਆ। ਖਾਲਸਾਈ ਖੇਡਾਂ ਮੌਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਸੀਨੀਅਰ ਅਕਾਲੀ ਆਗੂ ਹੀਰਾ ਸਿੰਘ ਗਾਬੜੀਆ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ, ਸ: ਗੁਰਮਿੰਦਰ ਸਿੰਘ ਮਠਾੜੂ, ਦਿੱਲੀ ਕਮੇਟੀ ਮੈਂਬਰ ਸ: ਸੁਖਵਿੰਦਰ ਸਿੰਘ ਬੱਬਰ, ਸ: ਕੁਲਦੀਪ ਸਿੰਘ ਭੋਗਲ, ਸ: ਸੁਖਦੇਵ ਸਿੰਘ ਰਿਐਤ, ਬੀਬੀ ਮਨਦੀਪ ਕੌਰ ਬਖਸ਼ੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸ. , ਸ੍ਰ.ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ: ਬਿਜੈ ਸਿੰਘ, ਸ: ਸਿਮਰਜੀਤ ਸਿੰਘ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਨਿਹਾਲ ਸਿੰਘ ਸੁਰਸਿੰਘ, ਬਾਬਾ ਮੇਜਰ ਸਿੰਘ ਤਰਨਾ ਦਲ, ਬਾਬਾ ਜੱਸਾ ਸਿੰਘ, ਸ: ਜਰਨੈਲ ਸਿੰਘ ਵਿਧਾਇਕ, ਮੈਨੇਜਰ ਸ. ਸੁਖਰਾਜ ਸਿੰਘ, ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਣਾ, ਸ. ਜਸਵੀਰ ਸਿੰਘ ਲੌਂਗੋਵਾਲ, ਇੰਚਾਰਜ ਮਨਜੀਤ ਸਿੰਘ, ਸ: ਕਰਤਾਰ ਸਿੰਘ, ਸ: ਹਰਪਾਲ ਸਿੰਘ ਵਧੀਕ ਮੈਨੇਜਰ ਸ: ਨਿਸ਼ਾਨ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਆਦਿ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *