ਚੰਡੀਗੜ੍ਹ, 21 ਅਪ੍ਰੈਲ, 2023 – ਪੰਜਾਬ ਤੋਂ ‘ਆਪ’ ਵਿਧਾਇਕ ਦੇ ਪਿਤਾ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲੈਣ ਦੀ ਖ਼ਬਰ ਸੂਤਰਾਂ ਤੋਂ ਸਾਹਮਣੇ ਆਈ ਹੈ। ਭਰੋਸੇਯੋਗ ਸੂਤਰਾਂ ਨੇ ਬਾਬੂਸ਼ਾਹੀ ਨੂੰ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਇੱਕ ਔਰਤ ਨੂੰ ਨੌਕਰੀ ਦਿਵਾਉਣ ਦੇ ਬਦਲੇ ਕਥਿਤ ਤੌਰ ‘ਤੇ ਵੱਡੀ ਰਿਸ਼ਵਤ ਲੈਣ ਦੇ ਸਬੰਧ ਵਿੱਚ ਕਰ ਰਹੀ ਹੈ। ਪੁਲੀਸ ਨੇ ਕਰੀਬ 2.30 ਵਜੇ ਵਿਧਾਇਕ ਦੇ ਪਿਤਾ ਨੂੰ ਹਿਰਾਸਤ ਵਿੱਚ ਲੈ ਲਿਆ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ ਅਤੇ ਜਲਦ ਹੀ ਮਾਮਲੇ ‘ਚ ਵੱਡਾ ਖੁਲਾਸਾ ਹੋ ਸਕਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।