ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ੍ਰੀ ਬਾਦਲ ਪੰਜਾਬ ਅਤੇ ਪੰਜਾਬੀਆਂ ਦੇ ਸੱਚੇ ਹਮਦਰਦ ਸਨ। ਬਾਦਲ ਦੀ ਮੌਤ ‘ਤੇ PM ਮੋਦੀ ਤੇ CM ਦਾ ਵੱਡਾ ਐਲਾਨ! ਜ਼ਿੰਦਗੀ ਨਾਲ ਜੁੜੀਆਂ ਜ਼ਰੂਰੀ ਗੱਲਾਂ! ਐਡਵੋਕੇਟ ਧਾਮੀ ਨੇ ਕਿਹਾ ਕਿ ਸ: ਬਾਦਲ ਨੇ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਲੰਮਾ ਸਮਾਂ ਜੇਲ੍ਹ ਕੱਟੀ ਹੈ। ਉਹ ਕਿਸਾਨਾਂ ਦੇ ਨੁਮਾਇੰਦੇ ਅਤੇ ਪੰਥਕ ਅਤੇ ਸਿੱਖ ਸਿਆਸਤ ਦੇ ਮੋਹਰੀ ਆਗੂ ਸਨ। ਕਈ ਦਹਾਕਿਆਂ ਤੱਕ ਰਾਜਨੀਤੀ ਵਿੱਚ ਰਹਿਣਾ ਅਤੇ ਅਕਾਲੀ ਰਾਜਨੀਤੀ ਵਿੱਚ ਅਗਵਾਈ ਕਰਨਾ ਉਨ੍ਹਾਂ ਦੀ ਪ੍ਰਾਪਤੀ ਕਹੀ ਜਾ ਸਕਦੀ ਹੈ। ਸ: ਬਾਦਲ ਨੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੁਖਬੀਰ ਸਿੰਘ ਬਾਦਲ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਲਈ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
