ਮੁੱਖ ਮੰਤਰੀ ਨੇ ਸ਼ਹੀਦ ਹਰਕ੍ਰਿਸ਼ਨ ਦੇ ਪਰਿਵਾਰ ਨੂੰ ਇੱਕ ਕਰੋੜ ਦਾ ਚੈੱਕ ਭੇਟ ਕੀਤਾ


ਗੁਰਦਾਸਪੁਰ, 26 ਅਪ੍ਰੈਲ, 2023 : ਬੀਤੇ ਦਿਨ ਪੁੰਛ ਜੰਮੂ ਹਾਈਵੇਅ ‘ਤੇ ਹੋਏ ਅੱਤਵਾਦੀ ਹਮਲੇ ਦੌਰਾਨ ਬਟਾਲਾ ਨੇੜਲੇ ਪਿੰਡ ਤਲਵੰਡੀ ਭਰਥ ਦਾ ਰਹਿਣ ਵਾਲਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਹੀਦ ਹੋ ਗਿਆ। ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪਰਿਵਾਰ ਸਮੇਤ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿੰਡ ਪੁੱਜੇ। ਸੀ.ਐਮ ਮਾਨ ਨੇ ਦੁੱਖ ਸਾਂਝਾ ਕੀਤਾ ਅਤੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਐਕਸ ਗ੍ਰੇਸਿਸ ਗਰਾਂਟ ਦਾ 1 ਕਰੋੜ ਦਾ ਚੈਕ ਭੇਂਟ ਕੀਤਾ ਗਿਆ ਹੈ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਪਰਿਵਾਰ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਸਟੇਡੀਅਮ, ਧਰਮਸ਼ਾਲਾ, ਗੇਟ ਅਤੇ ਸਰਕਾਰੀ ਸਕੂਲ ਦਾ ਨਾਂ ਸ਼ਹੀਦ ਦੇ ਨਾਂ ’ਤੇ ਅਤੇ ਪਿੰਡ ਦੀ ਸੜਕ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਗਿਆ। ਇਸ ‘ਤੇ ਕਰੀਬ 74 ਲੱਖ ਰੁਪਏ ਦਾ ਅਨੁਮਾਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦੀ ਪੂੰਜੀ ਹਨ ਅਤੇ ਪੰਜਾਬ ਸਰਕਾਰ ਹਮੇਸ਼ਾ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹੀ ਰਹੇਗੀ। ਉੱਥੇ ਹੀ ਸੀਐਮ ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੇਸ਼ੱਕ ਸਿਆਸੀ ਖੇਤਰ ਵਿੱਚ ਸਾਡੀ ਸੋਚ ਅਤੇ ਵਿਚਾਰ ਵੱਖ-ਵੱਖ ਹੋ ਸਕਦੇ ਹਨ ਪਰ ਪ੍ਰਕਾਸ਼ ਸਿੰਘ ਬਾਦਲ ਇੱਕ ਉੱਘੇ ਅਤੇ ਸੁਲਝੇ ਹੋਏ ਸਿਆਸਤਦਾਨ ਸਨ। ਉਨ੍ਹਾਂ ਦੇ ਇਸ ਸੰਸਾਰ ਤੋਂ ਚਲੇ ਜਾਣ ਦਾ ਦੁੱਖ ਹੈ ਅਤੇ ਉਨ੍ਹਾਂ ਦੇ ਜਾਣ ਨਾਲ ਰਾਜਸੀ ਖੇਤਰ ਸਮੇਤ ਦੇਸ਼ ਅਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *