ਕੈਨੇਡਾ: ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਹੈ। ਭਾਰਤ ਸਰਕਾਰ ਗੋਲਡੀ ਬਰਾੜ ਖਿਲਾਫ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕਰ ਚੁੱਕੀ ਹੈ। ਹੁਣ ਗੋਲਡੀ ਬਰਾੜ ਕੈਨੇਡਾ ਦੇ 25 ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਦੁਆਰਾ ਕਤਲ ਲਈ ਲੋੜੀਂਦੇ ਬਰਾੜ ਦਾ ਨਾਮ ਸੋਮਵਾਰ ਨੂੰ ਜਾਰੀ ਕੀਤੀ ਗਈ ਇੱਕ ਅਪਡੇਟ ਕੀਤੀ ਸੂਚੀ ‘ਬੋਲੋ (ਬੀ ਆਨ ਦਿ ਲੁੱਕਆਊਟ) ਪ੍ਰੋਗਰਾਮ’ ਵਿੱਚ ਸ਼ਾਮਲ ਕੀਤਾ ਗਿਆ ਹੈ। ਸੋਮਵਾਰ ਨੂੰ $750,000 ਤੋਂ ਵੱਧ ਇਨਾਮਾਂ ਦੀ ਘੋਸ਼ਣਾ ਕੀਤੀ ਗਈ ਸੀ, ਜਿਸ ਵਿੱਚ $50,000 ਤੋਂ $100,000 ਤੱਕ ਦੇ ਇਨਾਮ 25 ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ‘ਤੇ ਰੱਖੇ ਗਏ ਸਨ। ਹਾਲਾਂਕਿ ਗੋਲਡੀ ਬਰਾੜ ‘ਤੇ ਕੋਈ ਇਨਾਮ ਨਹੀਂ ਰੱਖਿਆ ਗਿਆ ਹੈ। ਦੱਸ ਦਈਏ ਕਿ ਗੋਲਡੀ ਬਰਾੜ 2017 ‘ਚ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਆਇਆ ਸੀ।ਉਸ ਨੇ ਕਥਿਤ ਤੌਰ ‘ਤੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ ਅਤੇ ਉਦੋਂ ਤੋਂ ਹੀ ਉਹ ਫਰਾਰ ਹੈ। ਗੋਲਡੀ ਬਰਾੜ ਪੰਜਾਬ ਦੇ ਮੁਕਤਸਰ ਦਾ ਰਹਿਣ ਵਾਲਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
