ਅਸ਼ਲੀਲ ਵੀਡੀਓ ਦੀ ਫੋਰੈਂਸਿਕ ਜਾਂਚ ਪੂਰੀ, ਰਾਜਪਾਲ ਨੇ ਮੁੱਖ ਮੰਤਰੀ ਨੂੰ ਭੇਜੀ ਫੋਰੈਂਸਿਕ ਰਿਪੋਰਟ


ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਪਿਛਲੇ ਹਫ਼ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਮੌਜੂਦਾ ‘ਆਪ’ ਸਰਕਾਰ ਦੇ ਕੈਬਨਿਟ ਮੰਤਰੀ ਦੀ ਇੱਕ ਅਸ਼ਲੀਲ ਵੀਡੀਓ ਸੌਂਪੀ ਸੀ ਅਤੇ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਦੀ ਮੰਗ ਕੀਤੀ ਸੀ। ਸੂਤਰਾਂ ਮੁਤਾਬਕ ਰਾਜਪਾਲ ਨੇ ਚੰਡੀਗੜ੍ਹ ਦੇ ਡੀਜੀਪੀ ਨੂੰ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਉਣ ਲਈ ਕਿਹਾ ਸੀ। ਹੁਣ ਖਬਰ ਆ ਰਹੀ ਹੈ ਕਿ ਰਾਜਪਾਲ ਨੂੰ ਸੌਂਪੇ ਗਏ ਵੀਡੀਓ ਦੀ ਫੋਰੈਂਸਿਕ ਜਾਂਚ ਪੂਰੀ ਹੋ ਗਈ ਹੈ। ਚੰਡੀਗੜ੍ਹ ਪੁਲਿਸ ਵੱਲੋਂ ਪੇਸ਼ ਕੀਤੀ ਗਈ ਫੋਰੈਂਸਿਕ ਰਿਪੋਰਟ ਮੁਤਾਬਕ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਅਤੇ ਵੀਡੀਓ ਅਸਲੀ ਹੈ। ਸੀਐਮ ਕੋਲ ਪਹੁੰਚੀ ਅਸ਼ਲੀਲ ਵੀਡੀਓ ਦੀ ਜਾਂਚ ਰਿਪੋਰਟ, ਹੋਇਆ ਰਾਜ਼, ਮਿਲਿਆ ਮੰਤਰੀ ਦਾ ਨੰਬਰ! D5 Channel Punjabi ਦੱਸਣਯੋਗ ਹੈ ਕਿ ਹਾਲ ਹੀ ‘ਚ ਕਥਿਤ ਪੀੜਤ ਲੜਕਾ ਸਾਹਮਣੇ ਆਇਆ ਸੀ, ਜਿਸ ਦੀ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ‘ਚ ਪੀੜਤਾ ਨੇ ਦੱਸਿਆ ਹੈ ਕਿ ਕਿਸ ਤਰ੍ਹਾਂ ਕਥਿਤ ਮੰਤਰੀ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਪੀੜਤ ਲੜਕੇ ਨੇ ਇਸ ਕਥਿਤ ਮੁੱਦੇ ‘ਤੇ ਐਸਸੀ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਐਸਸੀ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਲੜਕੇ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਮਾਮਲੇ ਵਿੱਚ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *