ਅੰਮ੍ਰਿਤਸਰ: ਅੱਜ ਸਵੇਰੇ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿੱਚ ਧਮਾਕਾ ਹੋਇਆ ਹੈ। ਧਮਾਕੇ ਦੀ ਖਬਰ ਤੋਂ ਬਾਅਦ ਲੋਕਾਂ ‘ਚ ਸਹਿਮ ਦਾ ਮਾਹੌਲ ਸਾਫ ਦੇਖਿਆ ਜਾ ਸਕਦਾ ਹੈ। ਇਸ ਤੋਂ ਇੱਕ ਦਿਨ ਪਹਿਲਾਂ ਵੀ ਇਸ ਇਲਾਕੇ ਵਿੱਚ ਧਮਾਕਾ ਹੋਇਆ ਸੀ, ਜਿਸ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਇਸ ਧਮਾਕੇ ਦੀ ਪੂਰੀ ਜਾਣਕਾਰੀ ਲੈਣ ਲਈ ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਖੁਦ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਧਮਾਕਿਆਂ ਵਿੱਚ ਆਈ.ਈ.ਡੀ. ਘਰ ‘ਤੇ ਡਿੱਗਿਆ ਜਹਾਜ਼, ਚੀਕ-ਚਿਹਾੜਾ, ਵੇਖੋ ਮੌਕੇ ਦੀਆਂ ਤਸਵੀਰਾਂ D5 Channel | Rajasthan Plane Crash ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ‘ਤੇ ਅੱਜ ਸਵੇਰੇ ਹੋਏ ਧਮਾਕੇ ਦੀ ਪੁਸ਼ਟੀ ਕੀਤੀ ਹੈ। 24 ਘੰਟਿਆਂ ‘ਚ ਇਹ ਦੂਜਾ ਧਮਾਕਾ ਹੈ ਜੋ ਹਰਿਮੰਦਰ ਸਾਹਿਬ ਦੇ ਨੇੜੇ ਉਸੇ ਸਥਾਨ ‘ਤੇ ਹੋਇਆ ਹੈ। ਧਮਾਕੇ ਵਾਲੀ ਥਾਂ ‘ਤੇ ਕੋਈ ਡੈਟੋਨੇਟਰ ਨਹੀਂ ਮਿਲਿਆ। ਉਨ੍ਹਾਂ ਅੱਗੇ ਦੱਸਿਆ ਕਿ ਵਿਸਫੋਟਕਾਂ ਨੂੰ ਇੱਕ ਕੰਟੇਨਰ ਵਿੱਚ ਧਮਾਕਾ ਕੀਤਾ ਗਿਆ ਹੈ। ਪੁਲਿਸ ਵੱਲੋਂ ਹਰ ਪਹਿਲੂ ਦੀ ਜਾਂਚ ਕੀਤੀ ਜਾਵੇਗੀ। ਡੀਜੀਪੀ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਨੇ ਫਰਜ਼ੀ ਖਬਰਾਂ ‘ਤੇ ਵਿਸ਼ਵਾਸ ਨਾ ਕਰਨ ਦੀ ਗੱਲ ਵੀ ਕਹੀ ਹੈ। ਇਸ ਹਾਦਸੇ ਦੀ ਸੱਚਾਈ ਪੰਜਾਬ ਪੁਲਿਸ ਵੱਲੋਂ ਜਲਦ ਹੀ ਪੰਜਾਬ ਵਾਸੀਆਂ ਦੇ ਸਾਹਮਣੇ ਰੱਖੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
