ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਸੁਪਰਡੈਂਟ ਇੰਜਨੀਅਰ (ਐਸ.ਈ.) ਕੁਆਲਿਟੀ ਕੰਟਰੋਲ ਆਰ.ਕੇ.ਗੁਪਤਾ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। 1,00,000 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਲਖਪਤ ਰਾਏ ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਇੱਕ ਸਰਕਾਰੀ ਠੇਕੇਦਾਰ ਨਾਲ ਕੰਮ ਕਰ ਰਿਹਾ ਹੈ, ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਕੋਟਭਾਈ ਦੇ ਪਿੰਡ ਖੁੰਨਣ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸਕੀਮ ਸਬੰਧੀ ਟੈਂਡਰ ਅਲਾਟ ਕੀਤਾ ਗਿਆ ਸੀ। ਮੇਲਾ ਲੁੱਟੋ, ਇੱਕ ਸੂਟ ਨਾਲ ਦੋ ਮੁਫ਼ਤ, ਔਰਤਾਂ ਨੇ ਮੌਜਾਂ, ਭੀੜ! ਪੰਜਾਬ ਦੀ ਸਭ ਤੋਂ ਵੱਡੀ ਵਿਕਰੀ! ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਸੁਪਰਡੈਂਟ ਇੰਜੀਨੀਅਰ ਨੇ ਬਕਾਇਆ ਬਿੱਲਾਂ ਦਾ ਨਿਪਟਾਰਾ ਕਰਨ ਅਤੇ ਉਕਤ ਪ੍ਰੋਜੈਕਟ ਦੀ ਨਿਰੀਖਣ ਰਿਪੋਰਟ ਪੇਸ਼ ਕਰਨ ਬਦਲੇ 2,00,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਜਾਲ ਵਿਛਾ ਕੇ ਦੋਸ਼ੀ ਸੁਪਰਡੈਂਟ ਇੰਜੀਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ ‘ਤੇ ਹੀ ਉਸ ਕੋਲੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਉਕਤ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
