ਨਮਕ ਅਤੇ ਤਲੀਆਂ ਚੀਜ਼ਾਂ ਦੀ ਘੱਟ ਵਰਤੋਂ ਬਲੱਡ ਪ੍ਰੈਸ਼ਰ ਕੰਟਰੋਲ ਰੱਖਣ ਵਿੱਚ ਸਹਾਈ ਹੁੰਦੀ ਹੈ : ਡਾ: ਮੁਹੰਮਦ ਮੁਨੀਰ ਮਲੇਰਕੋਟਲਾ (ਅਤੁਲ ਵਰਮਾ): ਸਿਵਲ ਸਰਜਨ ਹਰਿੰਦਰ ਸ਼ਰਮਾ ਅਤੇ ਸਹਾਇਕ ਸਿਵਲ ਸਰਜਨ ਡਾ: ਸਜੀਲਾ ਖਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਸਥਾਨਕ ਸਿਵਲ ਹਸਪਤਾਲ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਦੇ ਮੌਕੇ ‘ਤੇ ਥੀਮ “ਆਪਣੇ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਮਾਪੋ, ਕੰਟਰੋਲ ਰੱਖੋ ਅਤੇ ਲੰਬੇ ਸਮੇਂ ਤੱਕ ਜੀਓ”। ਡਾ: ਸੀਨੀਅਰ ਮੈਡੀਕਲ ਅਫ਼ਸਰ ਜਗਜੀਤ ਸਿੰਘ ਨੇ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਆਮ ਲੋਕਾਂ ਨੂੰ ਆਪਣਾ ਬਲੱਡ ਪ੍ਰੈਸ਼ਰ ਵਾਰ-ਵਾਰ ਚੈੱਕ ਕਰਵਾਉਣਾ ਚਾਹੀਦਾ ਹੈ, ਜੇਕਰ ਬਲੱਡ ਪ੍ਰੈਸ਼ਰ 120/80 ਤੋਂ ਵੱਧ ਹੋਵੇ ਤਾਂ ਤੁਰੰਤ ਸਿਵਲ ਹਸਪਤਾਲ ਮਾਲੇਰਕੋਟਲਾ ਦੀ ਓ.ਪੀ.ਡੀ. ਕਮਰਾ ਨੰਬਰ 13 ਵਿਖੇ ਡਾਕਟਰ ਮੈਡੀਸਨ ਸਪੈਸ਼ਲਿਸਟ ਜ਼ੀਨਤ ਮਹਿੰਦਰੂ ਜਾਂ ਆਪਣੇ ਸਿਹਤ ਮਾਹਿਰ ਨਾਲ ਤੁਰੰਤ ਸਲਾਹ ਮਸ਼ਵਰਾ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾ ਸਕੇ ਤਾਂ ਜੋ ਇਸ ਕਾਰਨ ਹੋਣ ਵਾਲੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਿਆ ਜਾ ਸਕੇ। ਰਾਜਪਾਲ ਨੇ ਪੰਜਾਬ ਸਰਕਾਰ ਨੂੰ ਭੇਜਿਆ ਪੱਤਰ! 887 ਕਰੋੜ ਦੀ ਹੇਰਾਫੇਰੀ ਦਾ ਮਾਮਲਾ! ਲੱਚਰ ਗਾਇਕੀ ‘ਚ ਪਰਿਵਾਰ ਦਾ ਵੱਡਾ ਖੁਲਾਸਾ ! | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਮੁਹੰਮਦ ਮੁਨੀਰ ਨੇ ਕਿਹਾ ਕਿ ਸਾਨੂੰ ਸਵੇਰੇ-ਸ਼ਾਮ ਘੱਟੋ-ਘੱਟ 30 ਮਿੰਟ ਯੋਗਾ ਜਾਂ ਕਸਰਤ ਕਰਨੀ ਚਾਹੀਦੀ ਹੈ ਅਤੇ ਸੈਰ ਕਰਨੀ ਚਾਹੀਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਸਾਈਕਲ ਚਲਾਉਣ ਨਾਲ ਸਿਹਤ ਤੰਦਰੁਸਤ ਰਹਿੰਦੀ ਹੈ ਅਤੇ ਪ੍ਰਦੂਸ਼ਣ ਨਹੀਂ ਫੈਲਦਾ, ਨਮਕ ਅਤੇ ਤਲੀਆਂ ਚੀਜ਼ਾਂ ਦਾ ਘੱਟ ਤੋਂ ਘੱਟ ਸੇਵਨ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਿਹਤ ਮਾਹਿਰਾਂ ਦੀ ਸਲਾਹ ਅਨੁਸਾਰ ਸਮੇਂ ਸਿਰ ਦਵਾਈਆਂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਗੈਰ ਸੰਚਾਰੀ ਰੋਗਾਂ ਦੇ ਕਲੀਨਿਕ ਤੋਂ ਸਲਾਹ ਲਈ ਜਾ ਸਕਦੀ ਹੈ। ‘ਬਲਾਤਕਾਰੀ ਬਣੇ ਮੰਤਰੀ’ CM ਮਾਨ ਨੂੰ ਤਿੱਖੇ ਸਵਾਲ, ਹੁਣ ਦਿਓ ਜਵਾਬ | ਡੀ5 ਚੈਨਲ ਪੰਜਾਬੀ ਇਸ ਮੌਕੇ ਡਾ.ਸਿਮਰਨਜੀਤ ਕੌਰ, ਡਾ.ਨਹੀਦਾ ਪ੍ਰਵੀਨ, ਐਲ.ਐਚ.ਵੀ ਸੁਸ਼ਮਾ ਅਰੋੜਾ, ਸੁਪਿੰਦਰ ਸ਼ਰਮਾ, ਹੈਲਥ ਕੌਂਸਲਰ ਸ੍ਰੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
