ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਨਿਵੇਸ਼ ਪ੍ਰਮੋਸ਼ਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਪਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸਾਲ 2022-23 ਦੌਰਾਨ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਰਜਿਸਟਰ ਕਰਨ ਲਈ 991 ਜਾਗਰੂਕਤਾ ਕੈਂਪ ਲਗਾਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਲਗਾਏ ਗਏ 991 ਜਾਗਰੂਕਤਾ ਕੈਂਪਾਂ ਦੌਰਾਨ 10493 ਉਸਾਰੀ ਕਿਰਤੀਆਂ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰੇਸ਼ਨ ਕਰਵਾਈ ਹੈ ਜੋ ਕਿ ਸਰਕਾਰੀ ਸਕੀਮਾਂ ਦੇ ਲਾਭਪਾਤਰੀ ਹਨ। ਸੰਗਰੂਰ ਦੇ ਗੁਰੂ ਘਰ ‘ਚ ਵਾਪਰੀ ਮਾੜੀ ਘਟਨਾ, ਸੀਸੀਟੀਵੀ ‘ਚ ਆਈਆਂ ਖੌਫਨਾਕ ਤਸਵੀਰਾਂ, ਲੋਕ ਹੋਏ ਪਾਗਲ! D5 Channel Punjabi ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਵਿੱਚ ਵਜ਼ੀਫਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ ਦੇਣਾ, ਦੰਦਾਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਕੀਮਾਂ ਆਦਿ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਬਤੌਰ ਕੰਮ ਕੀਤਾ ਹੈ। ਪਿਛਲੇ 12 ਮਹੀਨਿਆਂ ਵਿੱਚ 90 ਦਿਨਾਂ ਤੋਂ ਵੱਧ ਕੰਮ ਕਰਨ ਵਾਲਾ ਅਤੇ ਜਿਸਦੀ ਉਮਰ 18-60 ਸਾਲ ਦੇ ਵਿਚਕਾਰ ਹੈ, ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। PM ਮੋਦੀ ਦੀ ਉਲਟੀ ਗਿਣਤੀ ਸ਼ੁਰੂ? ਵਿਰੋਧੀ ਪਾਰਟੀਆਂ ਨੇ ਕੀਤਾ ਮੰਜਾ ਦਾ ਦੌਰਾ! ਫਸੇਗੀ ਕੇਂਦਰ ਸਰਕਾਰ! ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਹੂਲਤ ਲਈ ਇੱਕ ਮੋਬਾਈਲ ਐਪ “ਪੰਜਾਬ ਕਿਰਤੀ ਸਾਸ਼ਿਕ” ਲਾਂਚ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮੋਬਾਈਲ ਐਪ ਰਾਹੀਂ ਉਸਾਰੀ ਕਿਰਤੀ ਆਪਣੇ ਮੋਬਾਈਲ ਤੋਂ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਮਜ਼ਦੂਰਾਂ ਦੀ ਭਲਾਈ ਲਈ ਸਮੇਂ-ਸਮੇਂ ‘ਤੇ ਜ਼ਿਲ੍ਹਾ ਪੱਧਰ ‘ਤੇ ਅਜਿਹੇ ਹੋਰ ਜਾਗਰੂਕਤਾ ਕੈਂਪ ਲਗਾਏ ਜਾਣਗੇ ਤਾਂ ਜੋ ਮਜ਼ਦੂਰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
