ਲਾਰੈਂਸ ਬਿਸ਼ਨੋਈ 24 ਮਈ, 2023 ਨੂੰ ਬਿਸ਼ਨੋਈ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ਼ਨੀਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਉਸ ਨੂੰ 4 ਦਿਨ ਦੇ ਸਪੈਸ਼ਲ ਸੈੱਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। 24 ਮਈ 2023 ਨੂੰ ਬਿਸ਼ਨੋਈ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਫੜੇ ਗਏ ਮੁਲਜ਼ਮ ਮੁਕੰਦ ਸਿੰਘ ਨੇ ਇਸ ਕੇਸ ਵਿੱਚ ਦਿਲਪ੍ਰੀਤ ਦਾ ਨਾਂ ਲਿਆ ਸੀ, ਜੋ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਗੋਲਡੀ ਬਰਾੜ ਲਈ ਕੰਮ ਕਰਦਾ ਸੀ। ਗੋਲਡੀ ਬਰਾੜ ਨੇ ਦਿਲਪ੍ਰੀਤ ਰਾਹੀਂ ਮੁਕੰਦ ਨੂੰ ਕਾਲਾ ਜਥੇੜੀ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਹਥਿਆਰ ਸਪਲਾਈ ਕਰਨ ਲਈ ਕਿਹਾ। ਮਾਮਲੇ ‘ਚ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਜਾਵੇਗੀ। ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਸੁਰੱਖਿਆ ਕਾਰਨਾਂ ਕਰਕੇ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਤਿਹਾੜ ਜੇਲ ‘ਚ ਟਿੱਲੂ ਤਾਜਪੁਰੀਆ ਦੇ ਕਤਲ ਤੋਂ ਬਾਅਦ ਜੇਲ ‘ਚ ਗੈਂਗ ਵਾਰ ਹੋਣ ਦਾ ਡਰ ਬਣਿਆ ਹੋਇਆ ਹੈ। ਪ੍ਰਸ਼ਾਸਨ ਨੇ ਫੈਸਲਾ ਲਿਆ ਹੈ ਕਿ ਲਾਰੇਂਸ ਨੂੰ ਮੰਡੋਲੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਬਿਸ਼ਨੋਈ ਨੂੰ ਹਾਈ ਸਕਿਓਰਿਟੀ ਵਾਰਡ ਦੇ ਸੈੱਲ ਨੰਬਰ 15 ‘ਚ ਰੱਖਿਆ ਗਿਆ ਹੈ। ਬਿਸ਼ਨੋਈ ਨੂੰ ਬੁੱਧਵਾਰ ਦੇਰ ਰਾਤ ਗੁਜਰਾਤ ਤੋਂ ਉੱਚ ਸੁਰੱਖਿਆ ਹੇਠ ਦਿੱਲੀ ਹਵਾਈ ਅੱਡੇ ‘ਤੇ ਲਿਆਂਦਾ ਗਿਆ। ਦਾ ਅੰਤ