ਆਈ.ਜੀ.ਪਟਿਆਲਾ ਮੁਖਵਿੰਦਰ ਛੀਨਾ ਨੇ ਕੀਤਾ ਸ਼੍ਰੀ ਕਾਲੀ ਮਾਤਾ ਮੰਦਰ ਦਾ ਦੌਰਾ ਪਟਿਆਲਾ, 4 ਮਈ: ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਇੱਥੇ ਪ੍ਰਾਚੀਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਨ੍ਹਾਂ ਪਟਿਆਲਾ ਪੁਲਿਸ ਵੱਲੋਂ ਮੰਦਰ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਹਿੰਦੂ ਤਖ਼ਤ ਦੇ ਮੁਖੀ ਗੁਰੂ ਪੰਚ ਨੰਦ ਗਿਰੀ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨਾਲ ਡੀ.ਐਸ.ਪੀ. ਮੋਹਿਤ ਅਗਰਵਾਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਇਸ ਪੁਰਾਤਨ ਮੰਦਿਰ ਦੀ ਵਿਸ਼ਵ ਭਰ ਦੇ ਹਿੰਦੂਆਂ ਅਤੇ ਸਿੱਖਾਂ ਵਿੱਚ ਬਰਾਬਰ ਦੀ ਮਾਨਤਾ ਅਤੇ ਸ਼ਰਧਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਇਸ ਪਵਿੱਤਰ ਮੰਦਿਰ ਵਿਖੇ ਮੱਥਾ ਟੇਕ ਕੇ ਦੇਸ਼, ਸਮਾਜ ਅਤੇ ਪਟਿਆਲਾ ਸ਼ਹਿਰ ਵਿਚ ਏਕਤਾ, ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਦੇਵੀ ਦੇ ਚਰਨਾਂ ਵਿਚ ਅਰਦਾਸ ਕਰਦੇ ਹਨ। ਆਈਜੀ ਛੀਨਾ ਨੇ ਕਿਹਾ ਕਿ ਬੀਤੇ ਦਿਨੀਂ ਵਾਪਰੀ ਇਸ ਦੁਖਦਾਈ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਖਿਲਾਫ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਾਲ ਹੀ ਕਿਸੇ ਵੀ ਬੇਕਸੂਰ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਹਿੰਦੂ ਤਖ਼ਤ ਦੇ ਮੁਖੀ ਗੁਰੂ ਪੰਚਾ ਨੰਦ ਗਿਰੀ ਨਾਲ ਵੀ ਮੁਲਾਕਾਤ ਕੀਤੀ ਅਤੇ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਹਿੰਦੂ ਜਥੇਬੰਦੀਆਂ ਦਾ ਧੰਨਵਾਦ ਕੀਤਾ। ਜਗਤ ਗੁਰੂ ਪੰਚਾ ਨੰਦ ਗਿਰੀ ਨੇ ਵੀ ਉਨ੍ਹਾਂ ਨਾਲ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ। ਉਨ੍ਹਾਂ ਚੀਨ ਦਾ ਵੀ ਸਨਮਾਨ ਕੀਤਾ।
