ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉੱਥੇ ਹੀ ਬਿਜਲੀ ਦੇ ਕੱਟਾਂ ਤੋਂ ਵੀ ਰਾਹਤ ਮਿਲ ਸਕਦੀ ਹੈ

ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉੱਥੇ ਹੀ ਬਿਜਲੀ ਦੇ ਕੱਟਾਂ ਤੋਂ ਵੀ ਰਾਹਤ ਮਿਲ ਸਕਦੀ ਹੈ


ਹਿਮਾਚਲ ਪ੍ਰਦੇਸ਼ ਅਤੇ ਸੂਬੇ ਦੇ ਕੁਝ ਹਿੱਸਿਆਂ ‘ਚ ਹੋਈ ਬਾਰਿਸ਼ ਦਾ ਅਸਰ ਸੰਗਰੂਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਬਦਲਦੇ ਮੌਸਮ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਪਿਛਲੇ 20-25 ਦਿਨਾਂ ਤੋਂ ਸੂਬੇ ਵਿੱਚ ਪਾਵਰਕੌਮ ਦੇ ਬਿਜਲੀ ਕੱਟਾਂ ਅਤੇ ਸੂਰਜ ਦੇਵਤਾ ਦਾ ਪ੍ਰਕੋਪ ਜਾਰੀ ਹੈ ਅਤੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇੱਕ ਪਾਸੇ ਜਿੱਥੇ ਤਾਪਮਾਨ 50 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਸੀ ਉੱਥੇ ਹੀ ਪਾਵਰਕੌਮ ਵੱਲੋਂ ਘੰਟਿਆਂਬੱਧੀ ਬਿਜਲੀ ਕੱਟਾਂ ਨੇ ਆਮ ਲੋਕਾਂ ਨੂੰ ਗਰਮੀ ਵਿੱਚ ਥਕਾ ਕੇ ਰੱਖ ਦਿੱਤਾ ਹੈ। ਪੰਜਾਬ ਦੇ ਕਈ ਹਿੱਸਿਆਂ ‘ਚ ਠੰਡੀਆਂ ਹਵਾਵਾਂ ਨਾਲ ਹੋਈ ਬਾਰਿਸ਼ ਨੇ ਲੋਕਾਂ ਨੂੰ ਕੁਝ ਠੰਡਕ ਵੀ ਦਿੱਤੀ ਹੈ। ਜਿੱਥੇ ਠੰਡੀਆਂ ਹਵਾਵਾਂ ਨੇ ਹੀਟ ਸਟ੍ਰੋਕ ਦੇ ਖਤਰੇ ਨੂੰ ਘਟਾ ਦਿੱਤਾ ਹੈ, ਉੱਥੇ ਹੀ ਬਿਜਲੀ ਦੀ ਮੰਗ ਵਿੱਚ ਵੀ ਮਾਮੂਲੀ ਕਮੀ ਆਈ ਹੈ, ਜਿਸ ਨਾਲ ਬਿਜਲੀ ਸਪਲਾਈ ਵਿੱਚ ਸੁਧਾਰ ਹੋਣ ਦੀ ਸੰਭਾਵਨਾ ਹੈ। ਇਸ ਨਾਲ ਕਿਸਾਨਾਂ ਅਤੇ ਵਪਾਰੀਆਂ ਨੂੰ ਫਾਇਦਾ ਹੋ ਸਕਦਾ ਹੈ।

ਤਾਪਮਾਨ ਜੋ ਪਹਿਲਾਂ 50 ਡਿਗਰੀ ਦੇ ਆਸ-ਪਾਸ ਰਹਿੰਦਾ ਸੀ, ਹੁਣ 35 ਤੋਂ 37 ਡਿਗਰੀ ਦੇ ਵਿਚਕਾਰ ਹੈ। ਇਸ ਸਬੰਧੀ ਪਾਵਰਕੌਮ ਅਧਿਕਾਰੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਸੂਬੇ ਦੇ ਕੁਝ ਹਿੱਸਿਆਂ ਅਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਾਰਿਸ਼ ਕਾਰਨ ਪੰਜਾਬ ਦੇ ਮੌਸਮ ਵਿੱਚ ਭਾਰੀ ਤਬਦੀਲੀ ਆਈ ਹੈ, ਜਿਸ ਕਾਰਨ ਬਿਜਲੀ ਦੀ ਮੰਗ ਘਟਣ ਲੱਗੀ ਹੈ। ਇਸ ਨਾਲ ਲੋਕਾਂ ਨੂੰ ਬਿਜਲੀ ਕੱਟਾਂ ਤੋਂ ਜਲਦੀ ਰਾਹਤ ਮਿਲ ਸਕਦੀ ਹੈ।




Leave a Reply

Your email address will not be published. Required fields are marked *