ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਬਿਨਾਂ ਕਿਸੇ ਜਾਤੀ ਜਾਂ ਧਾਰਮਿਕ ਭੇਦਭਾਵ ਦੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਨਿਲਾਮੀ ਬਿਨਾਂ ਕਿਸੇ ਭੇਦਭਾਵ ਤੋਂ ਯਕੀਨੀ ਬਣਾਈ ਜਾਵੇਗੀ ਅਤੇ ਹਰੇਕ ਜਾਤੀ/ਵਰਗ ਨੂੰ ਨਿਯਮਾਂ ਅਤੇ ਕਾਨੂੰਨ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ। Navjot Singh Sidhu Tweet: ਨਵਜੋਤ ਸਿੱਧੂ ਦਾ ਵੱਡਾ ਧਮਾਕਾ! ਹਿਲਾ ਰਹੀ ਹਾਈਕਮਾਂਡ | D5 Channel Punjabi ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਦੀ ਖੁੱਲ੍ਹੀ ਬੋਲੀ ਨਿਯਮਾਂ ਅਨੁਸਾਰ ਵੀਡੀਓਗ੍ਰਾਫੀ ਦੀ ਨਿਗਰਾਨੀ ਹੇਠ ਕਰਵਾਈ ਜਾਵੇ। ਕੁਲਦੀਪ ਧਾਲੀਵਾਲ ਨੇ ਅੱਜ ਮੀਡੀਆ ਦੇ ਇੱਕ ਹਿੱਸੇ ਵੱਲੋਂ ਪ੍ਰਕਾਸ਼ਿਤ ਖ਼ਬਰਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਅਜਿਹੀਆਂ ਬੇਬੁਨਿਆਦ ਖ਼ਬਰਾਂ ਪ੍ਰਕਾਸ਼ਿਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਸਰਕਾਰੀ ਸਕੀਮਾਂ ਸਬੰਧੀ ਕੋਈ ਗਲਤਫਹਿਮੀ ਪੈਦਾ ਨਾ ਹੋਵੇ। ਕਿਸਾਨ ਨਿਊਜ਼: ਕਿਸਾਨਾਂ ਲਈ ਖੁਸ਼ਖਬਰੀ ਲਓ, ਸਰਕਾਰ ਫਸਲਾਂ ‘ਤੇ ਘੱਟੋ ਘੱਟ ਸਮਰਥਨ ਮੁੱਲ ਦੇਣ ਲਈ ਤਿਆਰ, ਉਨ੍ਹਾਂ ਲੋਕਾਂ ਨੂੰ ਅਜਿਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਇਹ ਵੀ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਅਤੇ ਬਿਹਤਰੀ ਲਈ ਸਖ਼ਤ ਮਿਹਨਤ ਕਰੇਗੀ। ਸੁਰੱਖਿਆ ਦਿੱਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਾਰਿਆਂ ਨੂੰ ਬਣਦਾ ਹੱਕ ਦਿੱਤਾ ਜਾਵੇਗਾ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।