ਮਾਤਾ ਸੁੰਦਰ ਕੌਰ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਮਾਤਾ ਸੁੰਦਰ ਕੌਰ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ | ਉਨ੍ਹਾਂ ਨੇ ਸੰਗਤਾਂ ਨੂੰ ਧਰਮ ਪ੍ਰਤੀ ਪਾਏ ਯੋਗਦਾਨ ਤੋਂ ਜਾਣੂ ਕਰਵਾਇਆ। Sukhbir Badal Live: CM ਦੀ ਕੁਰਸੀ ਖਤਰੇ ‘ਚ? ਰਾਜਪਾਲ ਨੂੰ ਪੱਤਰ | ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਮਾਤਾ ਸੁੰਦਰ ਕੌਰ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਬਾਣੀ ਤੇ ਬਾਣੇ ਨੂੰ ਅਪਣਾ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ | ਪ੍ਰਭੂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ: ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਨਿਸ਼ਾਨ ਸਿੰਘ ਸਮੇਤ ਵਧੀਕ ਮੈਨੇਜਰ ਸੰਗਤਾਂ ਹਾਜ਼ਰ ਸਨ | ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *