ਹਰਜੋਤ ਸਿੰਘ ਬੈਂਸ ਨੇ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ।


ਹਰਜੋਤ ਸਿੰਘ ਬੈਂਸ ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜੋ ਕਿ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਹਨ। ਇਹ ਰਕਮ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਪ੍ਰਤੀ ਸਕੂਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੇ ਪ੍ਰਾਇਮਰੀ ਸਕੂਲਾਂ ਲਈ 20 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਰਾਸ਼ੀ ਨਾਲ ਸਕੂਲ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਸਕੂਲ ਦੀ ਮੁਰੰਮਤ, ਸਫ਼ਾਈ, ਪੇਂਟਿੰਗ ਅਤੇ ਹੋਰ ਫੁਟਕਲ ਕੰਮ ਕਰਨਗੀਆਂ। Ik Meri vi Suno: ਅਕਾਲੀ ਦਲ ‘ਚ ਅਸਤੀਫ਼ਿਆਂ ਦਾ ਦੌਰ, ਬਾਦਲ ਨੇ ਲੋਕਾਂ ਤੋਂ ਮੰਗੀ ਮਦਦ | D5 Channel Punjabi ਨੇ ਕਿਹਾ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦਾ ਹੜ੍ਹਾਂ ਅਤੇ ਮੀਂਹ ਕਾਰਨ ਹੋਏ ਨੁਕਸਾਨ ਸਬੰਧੀ ਬਹੁਤ ਜਲਦ ਵਿਸ਼ੇਸ਼ ਸਰਵੇਖਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਬਾਰਿਸ਼ਾਂ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਸਕੂਲਾਂ ਦੀ ਢੁਕਵੀਂ ਮੁਰੰਮਤ ਲਈ ਪੈਸੇ ਜਾਰੀ ਕੀਤੇ ਜਾ ਸਕਣ। ਲੋੜ ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਸ. ਅਸੀਂ ਭਗਵੰਤ ਮਾਨ ਦੇ ਸੁਪਨਿਆਂ ਦੇ ਰੰਗ ਵਿੱਚ ਪੰਜਾਬ ਨੂੰ ਮੁੜ ਸਿਰਜਣ ਲਈ ਵਚਨਬੱਧ ਹਾਂ ਅਤੇ ਇਸ ਮਿਸ਼ਨ ਦੀ ਪ੍ਰਾਪਤੀ ਲਈ ਅਸੀਂ ਸਾਰੇ ਮਿਲ ਕੇ ਕੰਮ ਕਰ ਰਹੇ ਹਾਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *