ਵਿਜੀਲੈਂਸ ਵੱਲੋਂ 75 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫ਼ਰੀਦਕੋਟ ਤੋਂ ਮਹਿਲਾ ਏ.ਐਸ.ਆਈ. ਗ੍ਰਿਫ਼ਤਾਰ


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ ਤਹਿਸੀਲ ਜੈਤੋ (ਫ਼ਰੀਦਕੋਟ) ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਲਓ ਜੀ ਭਰ ਗਿਆ ਖਾਲੀ ਖਜ਼ਾਨਾ, Bhagwant Mann ਨੇ ਦਿੱਤੀ ਟੈਕਸਾਂ ਦੀ ਸੂਚੀ | D5 Channel Punjabi
ਉਨ੍ਹਾਂ ਦੱਸਿਆ ਕਿ ਮਨਜੀਤ ਕੌਰ ਨੇ 31-07-2030 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਵਿਆਹ 3 ਫਰਵਰੀ, 2016 ਨੂੰ ਗੁਰਸਿਮਰਤ ਸਿੰਘ ਨਾਲ ਹੋਇਆ ਸੀ, ਜੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਦਾ ਨਾਗਰਿਕ ਹੈ। ਉਸਨੇ ਆਪਣੇ ਐਨ.ਆਰ.ਆਈ. ਪਤੀ ਖ਼ਿਲਾਫ਼ ਐਸ.ਐਸ.ਪੀ. ਦਫ਼ਤਰ ਫ਼ਰੀਦਕੋਟ ਵਿਖੇ ਧੋਖਾਧੜੀ ਅਤੇ 60 ਲੱਖ ਰੁਪਏ ਦੀ ਠੱਗੀ ਮਾਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਮਾਮਲੇ ਦੀ ਜਾਂਚ ਏ.ਐਸ.ਆਈ. ਹਰਜਿੰਦਰ ਕੌਰ ਨੂੰ ਸੌਂਪੀ ਗਈ ਸੀ।
NIA ‘ਤੇ ਭੜਕੇ Ravi Singh Khalsa, CM Mann ਬਾਰੇ ਕਹੀ ਆਹ ਗੱਲ | D5 Channel Punjabi | NIA Raids Khalsa Aid
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮਹਿਲਾ ਏ.ਐਸ.ਆਈ. ਮੁਲਜ਼ਮ ਧਿਰ ਖ਼ਿਲਾਫ਼ ਕਾਰਵਾਈ ਕਰਨ ਲਈ ਉਸ ਕੋਲੋਂ ਰਿਸ਼ਵਤ ਵਜੋਂ 75 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਹੁਣ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਹੈ। ਉਸ ਨੇ ਸ਼ਿਕਾਇਤ ਨਾਲ ਵਿਜੀਲੈਂਸ ਬਿਊਰੋ ਨੂੰ ਮੁਲਜ਼ਮ ਏ.ਐਸ.ਆਈ. ਦੀਆਂ ਕਾਲ ਰਿਕਾਰਡਿੰਗਾਂ ਵੀ ਸੌਂਪੀਆਂ ਹਨ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 02-08-2023 ਦਰਜ ਕਰਨ ਬਾਅਦ ਅੱਜ ਮਹਿਲਾ ਏ.ਐਸ.ਆਈ. ਹਰਜਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *