ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਮੂੜ ਪਹੁੰਚੇ ਜੇਲ੍ਹ ਅੰਦਰ, ਅੱਧੇ ਘੰਟੇ ਪਹਿਲਾ ਹੋਈ ਸੀ ਰਿਹਾਈ


ਪਾਕਿਸਤਾਨ: ਜਿਥੇ ਇਕ ਪਾਸੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈਕੋਰਟ ਵੱਲੋਂ ਤੋਸ਼ਾਖਾਨਾ ਕੇਸ ਵਿੱਚ ਰਿਹਾਈ ਦੇ ਹੁਕਮ ਦਿੱਤੇ ਸਨ ਉਥੇ ਹੀ ਹੁਣ ਦੂਜੇ ਪਾਸੇ ਹੇਠਲੀ ਅਦਾਲਤ ਨੇ ਹਾਈਕੋਰਟ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਨੇਤਾ ਇਮਰਾਨ ਖ਼ਾਨ ਨੂੰ ਤੋਖਖਾਨਾ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਇਸ ਮਾਮਲੇ ‘ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਨਾਲ ਇਮਰਾਨ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ਼ ਹੋ ਗਿਆ ਹੈ।
ਬਹਿਬਲ ਕਲਾਂ ਮਾਮਲੇ ‘ਚ ਨਵਾਂ ਮੋੜ, ਸੁਖਰਾਜ ਸਿੰਘ ਦੇ ਪਰਿਵਾਰ ਦਾ ਵੱਡਾ ਕਦਮ, SIT ਲਈ ਮੁਸੀਬਤ ! D5 Channel Punjabi
ਮਹੱਤਵਪੂਰਨ ਗੱਲ ਇਹ ਹੈ ਕਿ 5 ਅਗਸਤ ਨੂੰ ਇਸਲਾਮਾਬਾਦ ਦੀ ਇੱਕ ਹੇਠਲੀ ਅਦਾਲਤ ਨੇ ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਦੁਆਰਾ ਦਾਇਰ ਇੱਕ ਕੇਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਨੂੰ ਦੋਸ਼ੀ ਠਹਿਰਾਇਆ ਸੀ, ਜਿਸ ਵਿੱਚ ਸਰਕਾਰੀ ਤੋਹਫ਼ਿਆਂ ਦੇ ਵੇਰਵੇ ਛੁਪਾਉਣ ਦੇ ਮਾਮਲੇ ਸ਼ਾਮਲ ਸਨ। ਇਸ ਮਾਮਲੇ ਵਿੱਚ ਉਸ ਨੂੰ ਤਿੰਨ ਸਾਲ ਦੀ ਜੇਲ੍ਹ ਹੋਈ ਸੀ।
Panchayat ਬਾਰੇ High Court ਦਾ ਵੱਡਾ ਫ਼ੈਸਲਾ, ਸਿੱਖ ਜਥੇਬੰਦੀਆਂ ਵੱਲੋਂ ਫ਼ਿਲਮ ਦਾ ਵਿਰੋਧ | D5 Channel Punjabi
ਇਸ ਦੇ ਨਾਲ ਹੀ ਉਨ੍ਹਾਂ ‘ਤੇ ਪੰਜ ਸਾਲ ਲਈ ਚੋਣ ਲੜਨ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਇਮਰਾਨ ਖਾਨ ਨੇ ਆਪਣੀ ਸਜ਼ਾ ਖਿਲਾਫ ਹਾਈ ਕੋਰਟ ‘ਚ ਅਪੀਲ ਦਾਇਰ ਕੀਤੀ ਹੈ। ਉਸ ਨੇ ਹਾਈ ਕੋਰਟ ਵੱਲੋਂ ਕੇਸ ਨੂੰ ਟਰਾਇਲ ਕੋਰਟ ਦੇ ਜੱਜ ਨੂੰ ਵਾਪਸ ਭੇਜਣ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *