ਪੱਕੀਆਂ ਮੋਹਰਾਂ ਦੀ ਠਾਹ-ਠਾਹ ਜਾਰੀ  ⋆ D5 News


4,415 ਅਰਜ਼ੀਆਂ ਫੈਸਲੇ ਦੀ ਉਡੀਕ ਵਿਚ
ਔਕਲੈਂਡ (ਹਰਜਿੰਦਰ ਸਿੰਘ ਬਸਿਆਲਾ): ਨਿਊਜ਼ੀਲੈਂਡ ਇਮੀਗ੍ਰੇਸ਼ਨ ਵਾਲਿਆਂ ਨੇ ‘2021 ਰੈਜ਼ੀਡੈਂਟ ਵੀਜ਼ਾ’ ਅਰਜ਼ੀਆਂ ਦਾ ਕਾਫੀ ਕੰਮ ਨਿਬੇੜ ਲਿਆ ਗਿਆ ਹੈ।  26 ਅਗਸਤ 2023 ਤੱਕ ਪ੍ਰਾਪਤ ਹੋਏ ਅੰਕੜੇ ਦਸਦੇ ਹਨ ਕਿ ਇਸ ਵੀਜ਼ਾ ਸ਼੍ਰੇਣੀ ਤਹਿਤ ਕੁੱਲ 106,456 ਅਰਜ਼ੀਆਂ (ਅੱਪਡੇਟਿਡ) ਪ੍ਰਾਪਤ ਹੋਈਆਂ ਹਨ। ਇਨ੍ਹਾਂ ਅਰਜ਼ੀਆਂ ਦੇ ਵਿਚ ਪੱਕੇ ਹੋਣ ਵਾਲਿਆਂ ਦੀ ਅੱਪਡੇਟਡ ਕੁੱਲ ਗਿਣਤੀ 217,701  ਬਣਦੀ ਹੈ। ਉਪਰੋਕਤ ਅਰਜ਼ੀਆਂ ਦੇ ਵਿਚੋਂ ਇਮੀਗ੍ਰੇਸ਼ਨ ਵਿਭਾਗ ਵਾਲਿਆਂ ਨੇ ਬਹੁਤਾ ਕੰਮ ਖਿਚਦਿਆਂ 101,854 ਅਰਜ਼ੀਆਂ ਦਾ ਨਿਬੇੜਾ ਕਰ ਦਿੱਤਾ ਹੈ ਅਤੇ 207,085 ਲੋਕਾਂ ਨੂੰ ਰੈਜ਼ੀਡੈਂਟ ਵੀਜ਼ਾ ਦੇ ਕੇ ਉਨ੍ਹਾਂ ਦਾ ਸੁਪਨਾ ਸਾਕਾਰ ਕਰ ਦਿੱਤਾ ਹੈ। ਇਸ ਦੌਰਾਨ 484 ਅਰਜ਼ੀਆਂ ਅਯੋਗ ਵੀ ਪਾਈਆਂ ਗਈਆਂ ਹਨ।
India Alliance ਦਾ Punjab ਲਈ ਵੱਡਾ ਫ਼ੈਸਲਾ, ਮੰਤਰੀ Harpal Cheema ਨੇ ਖੋਲ੍ਹੇ ਪੱਤੇ | D5 Channel Punjabi
ਕਿੰਨੇ ਕੁ ਰਹਿ ਗਏ? ਲਗਪਗ 10,615 ਲੋਕਾਂ ਦੀ ਕਿਸਮਤ ਦਾ ਫੈਸਲਾ 4,118 ਬਚੀਆਂ ਅਰਜ਼ੀਆਂ ਦੇ ਵਿਚ ਲਪੇਟਿਆ ਪਿਆ ਹੈ,  ਇਨ੍ਹਾਂ ਨੂੰ ‘ਅਪਰੂਵਲ’ ਵਾਲੀ ਈਮੇਲ ਆਉਣ ਦੀ ਹਮੇਸ਼ਾਂ ਬਿੜਕ ਬਣੀ ਰਹਿੰਦੀ ਹੈ, ਲਗਦਾ ਹੈ ਇਹ ਸਾਰਾ ਕਾਰਜ ਸਤੰਬਰ ਮਹੀਨੇ ਤੱਕ ਹੋ ਜਾਵੇਗਾ। ਪਹਿਲੇ ਗੇੜ ਦੀਆਂ ਅਰਜ਼ੀਆਂ 1 ਦਸੰਬਰ 2021 ਨੂੰ ਸ਼ੁਰੂ ਹੋਈਆਂ ਸਨ ਅਤੇ ਦੂਜੇ ਗੇੜ ਦੀਆਂ 1 ਮਾਰਚ 2022 ਨੂੰ ਸ਼ੁਰੂ ਹੋਈਆਂ ਸਨ ਤੇ 31 ਜੁਲਾਈ 2022 ਨੂੰ ਬੰਦ ਕਰ ਦਿੱਤੀਆਂ ਗਈਆਂ ਸਨ। ਪ੍ਰਤੀ ਅਰਜ਼ੀ ਫੀਸ 2160 ਡਾਲਰ ਰੱਖੀ ਗਈ ਸੀ।ਭਾਰਤੀਆਂ ਦੀ ਸੰਖਿਆ: ਇਸ ਵੀਜ਼ਾ ਸ਼੍ਰੇਣੀ ਅਧੀਨ 55,500 ਅਰਜ਼ੀਆਂ ਭਾਰਤੀਆਂ ਦੀਆਂ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *