ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਨੂੰ ਦਿੱਲੀ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ


ਦਿੱਲੀ ਸਪੈਸ਼ਲ ਸੈੱਲ ਨੇ ਪੰਜਾਬ ਦੇ ਇੰਟਰਨੈਸ਼ਨਲ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਸ਼ੂਟਰ ਹੈਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 14 ਮਾਰਚ 2022 ਨੂੰ ਸੰਦੀਪ ਨੰਗਲ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਹੈਰੀ ਫਰਾਰ ਸੀ। ਹੁਣ ਗੈਂਗਸਟਰ ਕੌਸ਼ਲ ਦੇ ਸਹਿ-ਦੋਸ਼ੀ ਹੈਰੀ ਨੂੰ ਜਾਲ ਵਿਛਾ ਕੇ ਗ੍ਰਿਫਤਾਰ ਕਰ ਲਿਆ ਗਿਆ ਹੈ।
ਜਲੰਧਰ ਪੁਲਸ ਸੰਦੀਪ ਦੇ ਕਤਲ ਤੋਂ ਬਾਅਦ ਸ਼ੂਟਰ ਹੈਰੀ ਦੀ ਭਾਲ ਕਰ ਰਹੀ ਸੀ। ਦਿੱਲੀ ਪੁਲਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਪੰਜਾਬ ਪੁਲਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਸਕਦੀ ਹੈ। ਸੰਦੀਪ ਕਤਲ ਕਾਂਡ ਦੇ ਫ਼ਰਾਰ ਮੁਲਜ਼ਮ ਪੁਨੀਤ ਅਤੇ ਲਾਲੀ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ।
ਸੰਦੀਪ ਕਤਲ ਕਾਂਡ ‘ਚ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸੁਰਜਨ ਸਿੰਘ ਚੱਠਾ ਅਤੇ ਅਮਰੀਕਾ ਨਿਵਾਸੀ ਸੱਬਾ ਖਿਡਾਰਨ ਦੇ ਨਾਂ ਹਨ।ਅੰਤਰਰਾਸ਼ਟਰੀ ਸਰਕਲ ਸਟਾਈਲ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਿਛਲੇ ਸਾਲ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਸੰਦੀਪ ਪਿੰਡ ‘ਚ ਚੱਲ ਰਹੇ ਟੂਰਨਾਮੈਂਟ ‘ਚ ਹਿੱਸਾ ਲੈਣ ਪਹੁੰਚਿਆ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ।ਹਮਲਾਵਰ ਇੱਕ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ ‘ਤੇ ਕਰੀਬ 20 ਰਾਉਂਡ ਫਾਇਰ ਕੀਤੇ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *