ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਦੀ ਦਾਇਰ ਪਟੀਸ਼ਨ ਤੇ ਸੁਣਵਾਈ ਅੱਜ


ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਅਤੇ ਹੋਰਨਾਂ ਨੇ ਉਸ ਖ਼ਿਲਾਫ਼ ਵਰਤੇ ਗਏ ਕੌਮੀ ਸੁਰੱਖਿਆ ਐਕਟ (ਐਨਐਸਏ) ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ। ਪਟੀਸ਼ਨਰ ਨੇ ਪੰਜਾਬ ਪੁਲਿਸ ਵੱਲੋਂ ਆਪਣੇ ‘ਤੇ ਲਗਾਏ ਗਏ ਐੱਨਐੱਸਏ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ, ਜਿਸ ‘ਤੇ ਅੱਜ ਸੁਣਵਾਈ ਹੋਣੀ ਹੈ।
ਪੰਜਾਬ ਅਤੇ ਕੇਂਦਰ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਆਪਣਾ ਜਵਾਬ ਦਾਇਰ ਕਰਨਾ ਹੈ। ਇਸ ਤੋਂ ਪਹਿਲਾਂ ਗੁਰਿੰਦਰ ਔਜਲਾ ਵੱਲੋਂ ਦਾਇਰ ਪਟੀਸ਼ਨ ’ਤੇ ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਦਾਇਰ ਪਟੀਸ਼ਨ ਵਿੱਚ ਔਜਲਾ ਨੇ ਕਿਹਾ ਕਿ ਸਰਕਾਰ ਵੱਲੋਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਗਈ ਸੀ। ਪਰ ਇਸ ਮੁਹਿੰਮ ਤਹਿਤ ਉਹ ਵੀ ਫੜਿਆ ਗਿਆ।ਹਾਈਕੋਰਟ ਪੁੱਜੇ ਗੁਰਿੰਦਰ ਸਿੰਘ ਔਜਲਾ ਅਤੇ ਹੋਰ ਪਟੀਸ਼ਨਰਾਂ ਵਿੱਚ ਪ੍ਰਧਾਨ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ ਅਤੇ ਬਸੰਤ ਸਿੰਘ ਸ਼ਾਮਲ ਹਨ।
ਦਾਇਰ ਪਟੀਸ਼ਨ ਵਿੱਚ ਔਜਲਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ , ਪੰਜਾਬ ਸਰਕਾਰ ਵੱਲੋਂ ਇੱਕ ਮੁਹਿੰਮ ਚਲਾਈ ਗਈ ਸੀ। ਫਿਰ ਉਸ ਦੇ ਸਾਥੀਆਂ ‘ਤੇ ਸ਼ਿਕੰਜਾ ਕੱਸਿਆ ਗਿਆ ਪਰ ਉਸ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਇੱਥੋਂ ਤੱਕ ਕਿ ਉਸ ਵਿਰੁੱਧ ਨੈਸ਼ਨਲ ਸਕਿਓਰਿਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।ਗੁਰਿੰਦਰ ਔਜਲਾ ਨੇ ਦੱਸਿਆ ਕਿ ਇਸ ਕਾਰਵਾਈ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਪਟੀਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਨਿਰਧਾਰਿਤ ਕਾਨੂੰਨੀ ਪ੍ਰਕਿਰਿਆ ਅਨੁਸਾਰ ਉਸ ਵਿਰੁੱਧ ਨਹੀਂ ਕੀਤੀ ਗਈ। ਪਟੀਸ਼ਨਕਰਤਾ ਨੇ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਦੱਸਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *