ਚੰਡੀਗੜ੍ਹ: ਹੁਣ, ਸੀਐਮ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਬਕਾਇਆ ਆਰਡੀਐਫ ਫੰਡਾਂ ਦਾ ਮੁੱਦਾ ਉਠਾਉਣ ਲਈ ਕਿਹਾ ਹੈ। ਇਸ ਤੋਂ ਪਹਿਲਾ ਮੁੱਖ ਮੰਤਰੀ ਪੰਜਾਬ ਦਫ਼ਤਰ ਤੋਂ ਪਹਿਲਾ ਹੀ ਕੇਂਦਰ ਸਰਕਾਰ ਨੂੰ ਛੇਵੀਂ ਵਾਰ ਪੱਤਰ ਲਿਖਿਆ ਜਾ ਚੁੱਕਾ ਹੈ। RDF ਫੰਡਾਂ ਦੇ ਲਗਭਗ 5,637 ਕਰੋੜ ਰੁਪਏ ਅਜੇ ਵੀ ਜਾਰੀ ਕਰਨ ਲਈ ਕੇਂਦਰ ਸਰਕਾਰ ਕੋਲ ਬਕਾਇਆ ਹਨ।
ਭਾਰਤ ਵੱਲੋਂ ਵੀਜ਼ਿਆਂ ‘ਤੇ ਪਾਬੰਦੀ, ਕੈਨੇਡਾ ਨੂੰ ਵੱਡਾ ਝਟਕਾ! | India Bans Canada Visa | D5 Channel Punjabi
ਦਰਅਸਲ ਪੰਜਾਬ ਵਿਚ ਵਿੱਤੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਕਿਉਂਕਿ ਇਸ ਤੋਂ ਪਹਿਲਾਂ ਕੇਂਦਰ ਕੋਲ ਸੂਬੇ ਦੇ ਕਰੀਬ 5800 ਕਰੋੜ ਰੁਪਏ ਦੇ ਫੰਡ ਬਕਾਇਆ ਸਨ। ਇਸ ਵਿਚ ਪਿਛਲੇ ਚਾਰ ਖਰੀਦ ਸੈਸ਼ਨਾਂ ਦਾ ਬਕਾਇਆ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) 3,637 ਕਰੋੜ ਰੁਪਏ ਸੀ, ਜੋ ਹੁਣ ਵਧ ਕੇ ਲਗਭਗ 4,807 ਕਰੋੜ ਰੁਪਏ ਹੋ ਗਿਆ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
