ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਭਜਨ ਸਿੰਘ ਈਟੀਓ ਚੰਡੀਗੜ੍ਹ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਸ੍ਰੀ ਵਰਿੰਦਰ ਕੁਮਾਰ, ਸੁਪਰਵਾਈਜ਼ਿੰਗ ਇੰਜੀਨੀਅਰ ਉਸਾਰੀ ਹਲਕਾ, ਹੁਸ਼ਿਆਰਪੁਰ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ (ਦੰਡ ਅਤੇ ਅਪੀਲ) ਰੂਲਜ਼, 1970 ਦੇ ਨਿਯਮ 4 ਅਧੀਨ ਤੁਰੰਤ ਪ੍ਰਭਾਵ ਨਾਲ ਸਰਕਾਰੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਖ਼ਤ ਕਦਮ ਚੁੱਕੇਗੀ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਰਟਰ ਨਹੀਂ ਛੱਡਾਂਗੇ, ਵਧੇਰੇ ਜਾਣਕਾਰੀ ਦਿੰਦੇ ਹੋਏ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਬੰਧਤ ਅਧਿਕਾਰੀ ਦੀ ਇੱਕ ਵੀਡੀਓ ਲੀਕ ਹੋਈ ਸੀ ਜਿਸ ਵਿੱਚ ਉਹ ਠੇਕੇਦਾਰ ਤੋਂ ਪੈਸੇ ਇਕੱਠੇ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਐਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਜਿਸ ਤੋਂ ਬਾਅਦ ਸਬੰਧਤ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦਾ ਜੋ ਵੀ ਪ੍ਰਾਜੈਕਟ ਚੱਲ ਰਿਹਾ ਹੈ, ਉਸ ਦਾ ਸਾਰਾ ਪੈਸਾ ਸਬੰਧਤ ਪ੍ਰਾਜੈਕਟ ’ਤੇ ਖਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਦਾ ਕੋਈ ਵੀ ਕਰਮਚਾਰੀ ਜਾਂ ਅਧਿਕਾਰੀ ਭ੍ਰਿਸ਼ਟਾਚਾਰ ਜਾਂ ਕਿਸੇ ਵੀ ਤਰ੍ਹਾਂ ਦੀ ਕਮਿਸ਼ਨ ਵਸੂਲੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।