ਅਦਾਲਤ ਨੇ ਸੰਜੇ ਸਿੰਘ ਨੂੰ ਭੇਜਿਆ 5 ਦਿਨਾਂ ਦੇ ਰਿਮਾਂਡ ‘ਤੇ ⋆ D5 News


ਨਵੀਂ ਦਿੱਲੀ: ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅੱਜ ਰੌਜ਼ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ ਸੁਣਵਾਈ ਦੌਰਾਨ ਸੰਜੇ ਸਿੰਘ ਦੇ ਵਕੀਲ ਮੋਹਿਤ ਮਾਥੁਰ ਨੇ ਅਦਾਲਤ ਨੂੰ ਕਿਹਾ ਕਿ ਦੱਸਿਆ ਜਾਵੇ ਕਿ ਸੰਜੇ ਸਿੰਘ ਨੂੰ ਕਿਸ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਇਸ ‘ਤੇ ਰੂਜ਼ ਐਵੇਨਿਊ ਕੋਰਟ ‘ਚ ਈਡੀ ਦੇ ਵਕੀਲ ਨੇ ਕਿਹਾ ਕਿ ਦੋ ਵੱਖ-ਵੱਖ ਲੈਣ-ਦੇਣ ਹੋਏ ਹਨ ਅਤੇ ਇਹ ਕੁੱਲ 2 ਕਰੋੜ ਰੁਪਏ ਦਾ ਲੈਣ-ਦੇਣ ਹੈ। ਈਡੀ ਨੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ, ਜਿਸ ਦਾ ਸੰਜੇ ਸਿੰਘ ਨੇ ਵਿਰੋਧ ਕੀਤਾ ਹੈ। ਫਿਲਹਾਲ ਅਦਾਲਤ ਨੇ ਰਿਮਾਂਡ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।ਦਰਅਸਲ, ਜਾਂਚ ਏਜੰਸੀ ਈਡੀ ਨੇ ਅਦਾਲਤ ਨੂੰ ਦੱਸਿਆ ਕਿ ਦੋ ਵਾਰ ‘ਚ 2 ਕਰੋੜ ਰੁਪਏ ਦਾ ਲੈਣ-ਦੇਣ ਹੋਇਆ ਹੈ। ਦਿਨੇਸ਼ ਅਰੋੜਾ ਦੇ ਬਿਆਨ ਮੁਤਾਬਕ ਸੰਜੇ ਸਿੰਘ ਦੇ ਘਰ ਰਹਿਣ ਵਾਲੇ ਸਰਵੇਸ਼ ਮਿਸ਼ਰਾ ਨੇ ਫੋਨ ‘ਤੇ ਲੈਣ-ਦੇਣ ਦੀ ਪੁਸ਼ਟੀ ਕੀਤੀ ਹੈ। ਈਡੀ ਨੇ ਸੰਜੇ ਸਿੰਘ ਦਾ 10 ਦਿਨ ਦਾ ਰਿਮਾਂਡ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਪੀਐਮਐਲਏ ਉਦੋਂ ਹੀ ਲਗਾਇਆ ਜਾ ਸਕਦਾ ਹੈ ਜਦੋਂ ਅਪਰਾਧ ਦੀ ਰਕਮ ਦਾ ਭੁਗਤਾਨ ਕੀਤਾ ਜਾਂਦਾ ਹੈ। ਅਪਰਾਧ ਦੀ ਕਮਾਈ ਸਿੱਧੇ ਜਾਂ ਅਸਿੱਧੇ ਤੌਰ ‘ਤੇ ਦੋਸ਼ੀ ਨਾਲ ਜੁੜੀ ਹੋਣੀ ਚਾਹੀਦੀ ਹੈ। ਸੰਜੇ ਸਿੰਘ ਦੇ ਵਕੀਲ ਨੇ ਈਡੀ ਵੱਲੋਂ 10 ਦਿਨ ਦੇ ਰਿਮਾਂਡ ਦੀ ਮੰਗ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇੱਕ ਸਾਲ ਵਿੱਚ 239 ਵਾਰ ਤਲਾਸ਼ੀ ਲਈ ਗਈ, ਜਿਸ ਵਿੱਚ ਡਿਜੀਟਲ ਸਬੂਤ ਤੋਂ ਇਲਾਵਾ ਕੁਝ ਨਹੀਂ ਮਿਲਿਆ। ਸੰਜੇ ਸਿੰਘ ਦੇ ਵਕੀਲ ਨੇ ਕਿਹਾ ਕਿ ਅਦਾਲਤ ਨੂੰ ਇਹ ਦੇਖਣਾ ਚਾਹੀਦਾ ਹੈ ਕਿ ਮੇਰੀ ਰਿਹਾਇਸ਼ ‘ਤੇ ਛਾਪੇਮਾਰੀ ਦੌਰਾਨ ਅਜਿਹਾ ਕੁਝ ਨਹੀਂ ਮਿਲਿਆ ਜੋ ਇਸ ਕੇਸ ਨਾਲ ਸਬੰਧਤ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *