ਅੰਮ੍ਰਿਤਸਰ: ਮੁਆਫ਼ੀ ਮੰਗਣ ਤੋਂ ਬਾਅਦ ਵੀ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਨੇ ਅੱਜ ਭਾਰਤੀ ਸਿੰਘ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ’ਤੇ ਕਮੇਟੀ ਦੇ ਸਕੱਤਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੰਜਾਬ ਦਾ ਮੌਸਮ: ਵਧਦੀ ਗਰਮੀ ਤੋਂ ਪਾਓ ਰਾਹਤ, ਆਹ ਤਰੀਕੇ ਨਾਲ ਕਰੋ ਲੋਕਾਂ ਦੀ ਸੇਵਾ | ਡੀ5ਚੈਨਲ ਪੰਜਾਬੀ ਨੂੰ ਮਿਲੀ ਜਾਣਕਾਰੀ ਅਨੁਸਾਰ ਕਮੇਟੀ ਅਧਿਕਾਰੀਆਂ ਦੇ ਵਫ਼ਦ ਨੇ ਡੀ.ਸੀ. ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਵਫ਼ਦ ਨੇ ਡਿਪਟੀ ਕਮਿਸ਼ਨਰ ਤੋਂ ਭਾਰਤੀ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਭਾਰਤੀ ਸਿੰਘ ਨੇ ਇਕ ਪ੍ਰੋਗਰਾਮ ਦੌਰਾਨ ਦਾੜ੍ਹੀ ਅਤੇ ਮੁੱਛਾਂ ਨੂੰ ਲੈ ਕੇ ਟਿੱਪਣੀ ਕੀਤੀ ਸੀ, ਜਿਸ ਨਾਲ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
