ਇੱਕ ਵਾਰ ਫਿਰ ਮਾਨ ਸਰਕਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਿਖਿਆ ਪੱਤਰ


ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਫਿਰ ਮਾਨ ਸਰਕਾਰ ਨੂੰ ਲਿਖੇ ਇੱਕ ਹੋਰ ਪੱਤਰ ‘ਚ ਰਾਜਪਾਲ ਨੇ ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਮਾਲਕੀ ਵਾਲੀ ਰੀਅਲ ਅਸਟੇਟ ਕੰਪਨੀ ‘ਤੇ ਸਵਾਲ ਚੁੱਕੇ ਹਨ। ਰਾਜਪਾਲ ਨੇ ਸਪੱਸ਼ਟ ਕੀਤਾ ਹੈ ਕਿ ਇਹ ਸ਼ਿਕਾਇਤ ਕੇਂਦਰੀ ਵਾਤਾਵਰਣ ਮੰਤਰਾਲੇ ਤੋਂ ਉਨ੍ਹਾਂ ਕੋਲ ਪਹੁੰਚੀ ਹੈ।
ਮੁੱਖ ਮੰਤਰੀ ਨੂੰ ਭੇਜੀ ਗਈ ਰਾਜਪਾਲ ਦੀ ਇਹ ਸ਼ਿਕਾਇਤ ਦੋ ਪ੍ਰਾਜੈਕਟਾਂ ਸਬੰਧੀ ਹੈ, ਜੋ ਮੁਹਾਲੀ ਦੇ ਵਿਧਾਇਕ ਦੀ ਕੰਪਨੀ ਵੱਲੋਂ ਬਣਾਏ ਜਾ ਰਹੇ ਹਨ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸਿਵਲ ਅਥਾਰਟੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਰਾਜ ਪੱਧਰੀ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ  ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਜਾਵੇ। ਇਸ ਦੇ ਨਾਲ ਹੀ ਰਾਜਪਾਲ ਨੇ ਮੁੱਖ ਮੰਤਰੀ ਨੂੰ ਇਸ ਸ਼ਿਕਾਇਤ ‘ਤੇ ਐਕਸ਼ਨ ਰਿਪੋਰਟ ਵੀ ਭੇਜਣ ਲਈ ਵੀ ਕਿਹਾ ਹੈ।
ਸ਼ਿਕਾਇਤ ਵਿੱਚ ਦੋ ਪ੍ਰੋਜੈਕਟਾਂ ਦਾ ਜ਼ਿਕਰ ਕੀਤਾ ਗਿਆ ਹੈ, ਜੋ ਜਨਤਾ ਲੈਂਡ ਪ੍ਰਮੋਟਰਜ਼ ਲਿਮਟਿਡ ਦੁਆਰਾ ਬਣਾਏ ਜਾ ਰਹੇ ਹਨ। ਰਾਜਪਾਲ ਨੂੰ ਦਿੱਤੀ ਸ਼ਿਕਾਇਤ ਵਿੱਚ ਇਨ੍ਹਾਂ ਦੋਵਾਂ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਗਿਆ ਹੈ ਕਿ ਜਨਤਾ ਲੈਂਡ ਪ੍ਰਮੋਟਰਜ਼ ਲਿਮਟਿਡ ਦੇ ਪ੍ਰਾਜੈਕਟ ਸੁਪਰ ਮੈਗਾ ਮਿਕਸਡ ਯੂਜ਼ ਇੰਟੈਗਰੇਟਿਡ ਇੰਡਸਟਰੀਅਲ ਪਾਰਕ ਮੁਹਾਲੀ ਦੇ ਸੈਕਟਰ 82-83 ਅਤੇ ਸੈਕਟਰ-66 ਵਿੱਚ ਗਲੈਕਸੀ ਹਾਈਟਸ ਦੀ ਉਸਾਰੀ ਵਿੱਚ ਵਾਤਾਵਰਨ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਨੂੰ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਸੂਚਿਤ ਕੀਤਾ ਹੈ।
ਇਹ ਦੋਵੇਂ ਪ੍ਰੋਜੈਕਟ ਸੁਖਨਾ ਵਾਈਲਡਲਾਈਫ ਸੈਂਚੂਰੀ ਤੋਂ 13.06 ਕਿਲੋਮੀਟਰ ਅਤੇ ਸਿਟੀ ਬਰਡ ਸੈਂਚੂਰੀ ਦੀ ਸੀਮਾ ਤੋਂ 8.40 ਕਿਲੋਮੀਟਰ ਦੀ ਦੂਰੀ ‘ਤੇ ਹਨ। ਗੋਆ ਫਾਊਂਡੇਸ਼ਨ ਬਨਾਮ ਭਾਰਤ ਸਰਕਾਰ ਅਤੇ ਹੋਰ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ 4 ਦਸੰਬਰ, 2006 ਨੂੰ ਦਿੱਤੇ ਹੁਕਮਾਂ ਅਨੁਸਾਰ ਅਤੇ ਕੇਂਦਰੀ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਪ੍ਰੋਜੈਕਟ ਲਈ ਵਾਤਾਵਰਨ ਮੰਤਰਾਲੇ ਦੀ ਪ੍ਰਵਾਨਗੀ ਜ਼ਰੂਰੀ ਹੈ

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *