ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ, ਸੁਖਪਾਲ ਖਹਿਰਾ ‘ਤੇ ਕਿੰਨੇ ਮਾਮਲੇ ਦਰਜ ਹਨ ਅਤੇ ਇਨ੍ਹਾਂ ‘ਚ ਕੀ ਸਬੂਤ ਹਨ!!!


ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ.ਡੀ.ਪੀ.ਐੱਸ.) ਐਕਟ ਮਾਮਲੇ ‘ਚ ਫਸੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਉਸ ‘ਤੇ ਕਿੰਨੇ ਮਾਮਲੇ ਦਰਜ ਹਨ ਅਤੇ ਇਨ੍ਹਾਂ ‘ਚ ਕੀ ਸਬੂਤ ਹਨ? ? ਪਟੀਸ਼ਨ ‘ਚ ਉਸ ਨੇ ਝੂਠੇ ਕੇਸ ‘ਚ ਫਸਾਏ ਜਾਣ ਦਾ ਖਦਸ਼ਾ ਜ਼ਾਹਰ ਕੀਤਾ ਹੈ ਅਤੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਸ ਵਿਰੁੱਧ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਉਸ ਤੋਂ ਪਹਿਲਾਂ ਉਸ ਨੂੰ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ।ਖਹਿਰਾ ਨੇ ਪਟੀਸ਼ਨ ‘ਚ ਦੱਸਿਆ ਕਿ ‘ਚ 2015 ਵਿੱਚ ਦਰਜ ਹੋਏ ਐਨਡੀਪੀਐਸ ਕੇਸ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀ ਉਸ ਦੀ ਨਿਯਮਤ ਪਟੀਸ਼ਨ ਹਾਈ ਕੋਰਟ ਵਿੱਚ ਪੈਂਡਿੰਗ ਹੈ। ਇਸ ਤੋਂ ਪਹਿਲਾਂ ਹਾਈਕੋਰਟ ਨੇ ਹੇਠਲੀ ਅਦਾਲਤ ਵੱਲੋਂ ਗ੍ਰਿਫਤਾਰੀ ਅਤੇ ਹਿਰਾਸਤ ਵਧਾਉਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਟੀਸ਼ਨਕਰਤਾ ਨੂੰ ਡਰ ਹੈ ਕਿ ਜੇਕਰ ਉਸ ਨੂੰ ਹਾਈਕੋਰਟ ਤੋਂ ਰਾਹਤ ਮਿਲਦੀ ਹੈ ਤਾਂ ਸਰਕਾਰ ਉਸ ਵਿਰੁੱਧ ਫਿਰ ਤੋਂ ਫਰਜ਼ੀ ਕੇਸ ਬਣਾ ਕੇ ਕਾਰਵਾਈ ਕਰ ਸਕਦੀ ਹੈ। ਅਜਿਹੇ ‘ਚ ਸਰਕਾਰ ਨੂੰ ਇਸ ਸਬੰਧ ‘ਚ ਢੁਕਵੇਂ ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ।ਸੁਣਵਾਈ ਦੌਰਾਨ ਹਾਈਕੋਰਟ ਨੂੰ ਕਿਹਾ ਗਿਆ ਕਿ ਸਰਕਾਰ ਸਿਆਸੀ ਕਾਰਨਾਂ ਕਰਕੇ ਪਟੀਸ਼ਨਕਰਤਾ ਨੂੰ ਪ੍ਰੇਸ਼ਾਨ ਕਰ ਰਹੀ ਹੈ। ਅਜਿਹੇ ‘ਚ ਅਦਾਲਤ ਨੂੰ ਉਸ ਦੇ ਖਿਲਾਫ ਸਰਕਾਰ ਕੋਲ ਮੌਜੂਦ ਸਮੱਗਰੀ ਨੂੰ ਸੰਮਨ ਕਰ ਕੇ ਜਾਂਚ ਕਰਨੀ ਚਾਹੀਦੀ ਹੈ। ਇਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਅਗਲੀ ਸੁਣਵਾਈ ‘ਚ ਪਟੀਸ਼ਨਰ ਖਿਲਾਫ ਦਰਜ ਹੋਏ ਕੇਸਾਂ ਦੀ ਜਾਣਕਾਰੀ ਅਤੇ ਉਸ ਖਿਲਾਫ ਮੌਜੂਦ ਸਬੂਤ ਪੇਸ਼ ਕਰੇ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *