ਪਟਿਆਲੇ ਵਿੱਚ ਪੁਲਿਸ ਮੁਕਾਬਲਾ ਹੋਇਆ। ਗੈਂਗਸਟਰ ਮਲਕੀਤ ਸਿੰਘ ਚਿੱਟਾ ਨੂੰ ਕਰਾਸ ਫਾਇਰਿੰਗ ਦੌਰਾਨ ਗੋਲੀ ਲੱਗ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਮੁਕਾਬਲਾ ਪਟਿਆਲਾ ਦੇ ਸੀ.ਆਈ.ਏ ਸਟਾਫ਼ ਵੱਲੋਂ ਕੀਤਾ ਗਿਆ। ਮਲਕੀਤ ਸਿੰਘ ਕਤਲ ਅਤੇ ਇਰਾਦਾ ਕਤਲ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ।
ਸਵੇਰੇ ਪੁਲਿਸ ਵੱਲੋਂ ਖਰੜ ਦੋ ਗੈਂਗਸਟਰਾਂ ਦਾ ਐਨਕਾਊਂਟਰਕੀਤਾ ਗਿਆ ਸੀ। ਹੁਣ ਸ਼ਾਮ ਨੂੰ ਪਟਿਆਲਾ ‘ਚ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਲਕੀਤ ਚਿੱਟਾ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਨਾਲ ਹੋਏ ਮੁਕਾਬਲੇ ‘ਚ ਗੈਂਗਸਟਰ ਮਲਕੀਤ ਚਿੱਟਾ ਦੇ ਪੈਰ ਵਿੱਚ ਗੋਲੀ ਲੱਗੀ ਹੈ। ਮਲਕੀਤ ਚਿੱਟਾ 6 ਕਤਲ ਕੇਸਾਂ ਵਿੱਚ ਲੋੜੀਂਦਾ ਸੀ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
