ਰਾਮ ਰਹੀਮ ਵੱਲੋਂ ਯੂਟਿਊਬਰ ਸ਼ਿਆਮ ਮੀਰਾ ਸਿੰਘ ਖਿਲਾਫ ਦਿੱਲੀ ਹਾਈਕੋਰਟ ‘ਚ ਦਾਇਰ ਪਟੀਸ਼ਨ ਤੇ ਅੱਜ ਸੁਣਵਾਈ


ਰਾਮ ਰਹੀਮ ਨੇ ਯੂਟਿਊਬਰ ਸ਼ਿਆਮ ਮੀਰਾ ਸਿੰਘ ਖਿਲਾਫ ਦਿੱਲੀ ਹਾਈਕੋਰਟ ‘ਚ ਦਾਇਰ ਪਟੀਸ਼ਨ ਤੇ ਅੱਜ ਸੁਣਵਾਈ ਕੀਤੀ ਜਾਵੇਗੀ। ਰਾਮ ਰਹੀਮ ਨੇ ਦਾਇਰ ਕੀਤੀ ਇਸ ਪਟੀਸ਼ਨ ‘ਚ ਮੰਗ ਕੀਤੀ ਹੈ ਕਿ ਹਾਈਕੋਰਟ ਸ਼ਿਆਮ ਮੀਰਾ ਸਿੰਘ ਨੂੰ ਯੂ-ਟਿਊਬ ਤੋਂ ਇੱਕ ਵੀਡੀਓ ਨੂੰ ਹਟਾਉਣ ਦੇਣ ਦੇ ਨਿਰਦੇਸ਼ ਦਿੱਤੇ ਜਾਣ। ਪਟੀਸ਼ਨ ‘ਚ ਦਾਅਵਾ ਕੀਤਾ ਗਿਆ ਹੈ ਕਿ ਸ਼ਿਆਮ ਮੀਰਾ ਸਿੰਘ ਨੇ ਇਸ ਵੀਡੀਓ ਚ ਕਿਹਾ ਹੈ ਕਿ ਰਾਮ ਰਹੀਮ ਨੇ ਆਪਣੇ ਚੇਲਿਆਂ ਨੂੰ ਮੂਰਖ ਬਣਾਇਆ ਹੈ। ਹੁਣ ਇਨ੍ਹਾਂ ਨੇ ਇਨ੍ਹਾਂ ਟਵੀਟਸ ਨੂੰ ਡੀਲੀਟ ਕਰਨ ਦੀ ਗੱਲ ਕਹੀ ਹੈ।
ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸ਼ਿਆਮ ਮੀਰਾ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਦਿੱਲੀ ਹਾਈ ਕੋਰਟ ਦੀ ਜਸਟਿਸ ਸ਼ਲਿੰਦਰ ਕੌਰ ਨੇ ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸ਼ਿਆਮ ਮੀਰਾ ਸਿੰਘ ਨੂੰ ਈਮੇਲ ਅਤੇ ਵਟਸਐਪ ਰਾਹੀਂ ਨੋਟਿਸ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ ਕੇਸ ਨੂੰ  ਸੁਣਵਾਈ ਲਈ ਸੂਚੀਬੱਧ ਕੀਤਾ ਗਿਆ।
ਰਾਮ ਰਹੀਮ ਦੀ ਤਰਫੋਂ ਦਿੱਲੀ ਹਾਈ ਕੋਰਟ ਵਿੱਚ ਪੇਸ਼ ਹੋਏ ਵਕੀਲ ਰਜਤ ਅਨੇਜਾ ਨੇ ਦਲੀਲਾਂ ਚ ਸ਼ਿਆਮ ਮੀਰਾ ਸਿੰਘ ਇੱਕ ਆਦਤਨ ਅਪਰਾਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ਼ਾਅਮ ਮੀਰਾ ਸਿੰਘ ਨੂੰ ਰਾਮ ਰਹੀਮ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ, ਪਰ ਉਸ ਨੇ ਇਸ ਵੀਡੀਓ ਹਟਾਉਣ ਤੋਂ ਇਨਕਾਰ ਕਰ ਦਿੱਤਾ ਸੀ। ਅਨੇਜਾ ਨੇ ਦਲੀਲ ਦਿੱਤੀ ਹੈ, “ਸ਼ਿਆਮ ਮੀਰਾ ਸਿੰਘ ਇੱਕ ਪ੍ਰਾਈਵੇਟ ਚੈਨਲ ਵਿੱਚ ਪੱਤਰਕਾਰ ਸਨ, ਪਰ PM ਦਾ ਅਪਮਾਨ ਕਰਨ ਦੇ ਦੋਸ਼ ਵਿੱਚ ਉਨ੍ਹਾਂ ਨੂੰ ਉਥੋਂ ਕੱਢ ਦਿੱਤਾ ਗਿਆ ਸੀ। ਇੱਕ ਸੂਬੇ ਦੇ ਮੁੱਖ ਮੰਤਰੀ ਦਾ ਅਪਮਾਨ ਕਰਨ ਦੇ ਦੋਸ਼ ਹੇਠ ਯੂਪੀ ਵਿੱਚ ਉਨ੍ਹਾਂ ਖ਼ਿਲਾਫ਼ ਐਫਆਈਆਰ ਵੀ ਦਰਜ ਕੀਤੀ ਗਈ ਹੈ।”

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *