ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1 ਜਨਵਰੀ ਨੂੰ ਖਰੀਦੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਵਿਰੋਧ ਦਾ ਜਵਾਬ ਦਿੱਤਾ। ਸੀਐਮ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਦੋ ਹੋਰ ਪ੍ਰਾਈਵੇਟ ਪਲਾਂਟ ਵੀ ਖਰੀਦਣ ਲਈ ਤਿਆਰ ਹਨ। ਪਹਿਲੀ ਜਨਵਰੀ ਤੋਂ ਉਹੀ ਥਰਮਲ ਪਲਾਂਟ ਜਿਸ ਤੋਂ ਉਨ੍ਹਾਂ ਨੂੰ 7.05 ਰੁਪਏ ਵਿੱਚ ਬਿਜਲੀ ਮਿਲ ਰਹੀ ਸੀ, ਉਹ 4.5 ਰੁਪਏ ਵਿੱਚ ਬਿਜਲੀ ਪੈਦਾ ਕਰ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਹੋ ਕੇ 520 ਉਮੀਦਵਾਰਾਂ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਕਿਹਾ ਕਿ ਸਾਨੂੰ ਪੈਰਿਸ ਜਾਂ ਕੈਲੇਫ਼ੋਰਨੀਆਂ ਦੀ ਲੋੜ ਨਹੀਂ, ਅਸੀਂ ਸਿਰਫ਼ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ।
ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ, ਅਸੀਂ ਲੋਕਾਂ ਦੀਆਂ ਦੁਖ ਤਕਲੀਫ਼ਾਂ ਦੂਰ ਕਰਨ ਲਈ ਸੱਤਾ ਵਿਚ ਆਏ ਹਾਂ। ਪੰਜਾਬ ਵਿਚ ਵਿਰੋਧੀ ਪੂਰੀ ਤਰ੍ਹਾਂ ਖਾਲੀ ਹੋ ਚੁੱਕੇ ਹਨ। ਮਾਨ ਨੇ ਕਿਹਾ ਕਿ ਸਾਡੇ ਤੋਂ ਪਹਿਲਾਂ ਵਾਲੇ ਸਿਰਫ਼ ਆਪਣੇ ਬਾਰੇ ਹੀ ਸੋਚਦੇ ਸਨ, ਲੋਕਾਂ ਬਾਰੇ ਤਾਂ ਸੋਚਦੇ ਹੀ ਨਹੀਂ ਸਨ। ਨਾਲ ਹੀ ਕਿਹਾ ਕਿ ਖ਼ਾਲੀ ਡੱਬੇ ਇਸੇ ਲਈ ਖੜਕਦੇ ਹਨ। ਮਾਨ ਨੇ ਕਿਹਾ ਕਿ ਮੈ ਹਰ ਰੋਜ਼ ਪੰਜਾਬ ਦੀ ਤਰੱਕੀ ਲਈ ਸਾਈਨ ਕਰਦਾ ਹੈ। ਕਿਹਾ ਕਿ ਅਸੀਂ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਸਰਕਾਰੀ ਕੀਤੇ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
