BJP ਨੇ ਸਾਡੇ ਦਿੱਲੀ ਦੇ 7 ਵਿਧਾਇਕਾਂ ਨਾਲ ਕੀਤਾ ਸੰਪਰਕ, ਸਰਕਾਰ ਨੂੰ ਡੇਗਣ ਲਈ ਸਾਜ਼ਿਸ਼ਾਂ ਜਾ ਰਹੀਆਂ ਰਚੀਆਂ :- ਕੇਜਰੀਵਾਲ


ਦਿੱਲੀ ਦੀ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਹਾਲ ਹੀ ਵਿੱਚ ਭਾਰਤੀ ਜਨਤਾ ਪਾਰਟੀ ਨੇ ਸਾਡੇ ਦਿੱਲੀ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨਾਂ ਬਾਅਦ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਸ ਤੋਂ ਬਾਅਦ ਵਿਧਾਇਕਾਂ ਨੂੰ ਤੋੜ ਲੈਣਗੇ। 21 ਵਿਧਾਇਕਾਂ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਹੋਰਾਂ ਨਾਲ ਵੀ ਗੱਲਬਾਤ ਕਰ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਉਹਨਾਂ ਦੇ ਵਿਧਾਇਕਾਂ ਨੂੰ ਆਫ਼ਰ ਆਇਆ ਹੈ ਕਿ ਉਹ 25 ਕਰੋੜ ਰੁਪਏ ਲੈਣ ਅਤੇ ਭਾਜਪਾ ਦੀ ਟਿਕਟ ‘ਤੇ ਚੋਣ ਲੜਣ।

पिछले दिनों इन्होंने हमारे दिल्ली के 7 MLAs को संपर्क कर कहा है – “कुछ दिन बाद केजरीवाल को गिरफ़्तार कर लेंगे। उसके बाद MLAs को तोड़ेंगे। 21 MLAs से बात हो गयी है। औरों से भी बात कर रहे हैं। उसके बाद दिल्ली में आम आदमी पार्टी की सरकार गिरा देंगे। आप भी आ जाओ। 25 करोड़ रुपये देंगे…
— Arvind Kejriwal (@ArvindKejriwal) January 27, 2024

ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਭਾਵੇਂ ਭਾਜਪਾ ਦਾ ਦਾਅਵਾ ਹੈ ਕਿ ਉਨ੍ਹਾਂ ਨੇ 21 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਪਰ ਸਾਡੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਹੁਣ ਤੱਕ ਸਿਰਫ਼ 7 ਵਿਧਾਇਕਾਂ ਨਾਲ ਹੀ ਸੰਪਰਕ ਕੀਤਾ ਹੈ। ਕੇਜਰੀਵਾਲ ਨੇ ਕਿਹਾ ਹੈ ਕਿ ਸਾਡੇ ਸਾਰੇ ਵਿਧਾਇਕਾਂ ਨੇ ਭਾਜਪਾ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਕੇਜਰੀਵਾਲ ਨੇ ਇਲਜ਼ਾਮ ਲਾਇਆ ਕਿ ਇਸ ਦਾ ਮਤਲਬ ਇਹ ਨਹੀਂ ਕਿ ਮੈਨੂੰ ਕਿਸੇ ਸ਼ਰਾਬ ਘੁਟਾਲੇ ਦੀ ਜਾਂਚ ਲਈ ਗ੍ਰਿਫਤਾਰ ਕੀਤਾ ਜਾ ਰਿਹਾ ਹੈ, ਸਗੋਂ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਕੇਜਰੀਵਾਲ ਅਨੁਸਾਰ ਤੁਹਾਡੀ ਸਰਕਾਰ ਨੂੰ ਡੇਗਣ ਲਈ ਪਿਛਲੇ ਨੌਂ ਸਾਲਾਂ ਵਿੱਚ ਕਈ ਸਾਜ਼ਿਸ਼ਾਂ ਰਚੀਆਂ ਗਈਆਂ, ਪਰ ਸਾਡੇ ਸਾਰੇ ਵਿਧਾਇਕਾਂ ਨੂੰ ਵੀ ਮਜ਼ਬੂਤੀ ਨਾਲ ਖੜ੍ਹੇ ਹਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *