ਪੰਜਾਬ ਵਿੱਚ ਆਉਣ ਵਾਲੇ ਕੁਝ ਮਹੀਨਿਆਂ ਵਿੱਚ 6 ਮੁਲਕਾਂ ਦੀਆਂ ਕੰਪਨੀਆਂ ਕਰੋੜਾਂ ਰੁਪਏ ਦਾ ਨਿਵੇਸ਼ ਕਰਨਗੀਆਂ। ਇਸ ਦੇ ਲਈ ਸਬੰਧਤ ਦੇਸ਼ਾਂ ਦੇ ਨੁਮਾਇੰਦੇ ਅਤੇ ਕੰਪਨੀਆਂ ਦੇ ਮੈਨੇਜਰ ਜਲਦ ਹੀ ਸੂਬੇ ਦਾ ਦੌਰਾ ਕਰਨਗੇ। ਇਸ ਸਬੰਧੀ ਸਰਕਾਰ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਮੀਦ ਹੈ ਕਿ ਇਨ੍ਹਾਂ ਕੰਪਨੀਆਂ ਦੇ ਆਉਣ ਨਾਲ ਸਰਕਾਰ ਨੂੰ ਹਰ ਮਹੀਨੇ ਕਰੋੜਾਂ ਰੁਪਏ ਦਾ ਫਾਈਦਾ ਹੋਵੇਗਾ।ਇਸ ਦੇ ਨਾਲ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਡੀ ਕੋਸ਼ਿਸ਼ ਸੂਬੇ ਵਿੱਚ ਨਿਵੇਸ਼ ਲਿਆਉਣ ਦੀ ਹੈ। ਇਸ ਲਈ ਹੀ ਸਾਰੇ ਯਤਨ ਕੀਤੇ ਜਾ ਰਹੇ ਹਨ।
6 ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਮੋਹਾਲੀ, ਰਾਜਪੁਰਾ, ਜਲੰਧਰ ਸਮੇਤ ਕਈ ਥਾਵਾਂ ‘ਤੇ ਨਿਵੇਸ਼ ਕਰਨ ‘ਚ ਦਿਲਚਸਪੀ ਦਿਖਾਈ ਹੈ। ਇਹ ਦੇਸ਼ ਪੰਜਾਬ ਵਿੱਚ ਆਈਟੀ, ਐਗਰੀ ਫੂਡ ਪ੍ਰੋਸੈਸਿੰਗ ਸੈਕਟਰ, ਆਟੋ ਮੋਬਾਈਲ, ਮਲੇਸ਼ੀਆ ਟੂਰਿਜ਼ਮ ਦੇ ਖੇਤਰ ਵਿੱਚ ਨਿਵੇਸ਼ ਕਰਨਗੇ। ਇਸ ਦੇ ਲਈ ਪਹਿਲਾ ਪੜਾਅ ਪੂਰਾ ਕਰ ਲਿਆ ਗਿਆ ਹੈ। ਸੀਐਮ ਭਗਵੰਤ ਮਾਨ ਨੇ ਦਿੱਲੀ ਵਿੱਚ ਇਨ੍ਹਾਂ ਦੇਸ਼ਾਂ ਦੇ ਰਾਜਦੂਤਾਂ ਨਾਲ ਮੀਟਿੰਗ ਕੀਤੀ। ਇਨ੍ਹਾਂ ਦੇਸ਼ਾਂ ਵਿੱਚ ਆਸਟ੍ਰੇਲੀਆ, ਬ੍ਰਾਜ਼ੀਲ, ਬ੍ਰਿਟੇਨ, ਮਲੇਸ਼ੀਆ ਅਤੇ ਤੁਰਕੀ ਸਮੇਤ ਕਈ ਦੇਸ਼ ਸ਼ਾਮਲ ਹਨ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
