ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇੱਥੇ ਦੇਸ਼ ਵਿੱਚ ਪਹਿਲੀ ਵਾਰ ਵਿਰੋਧੀ ਪਾਰਟੀਆਂ I.N.D.I.A ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ I.N.D.I.A. ਤੋਂ ਮਿਲ ਕੇ ਚੋਣ ਲੜ ਰਹੀਆਂ ਹਨ। 35 ਕੌਂਸਲਰਾਂ ਵਾਲੀ ਨਿਗਮ ਵਿੱਚ ‘ਆਪ’ ਅਤੇ ਕਾਂਗਰਸ ਦੇ 20-20 ਕੌਂਸਲਰ ਹਨ ਜਦਕਿ ਭਾਜਪਾ ਦੇ 14 ਕੌਂਸਲਰ ਹਨ।ਚੋਣ ਦੇ ਮੱਦੇਨਜ਼ਰ 800 ਤੋਂ ਜ਼ਿਆਦਾ ਪੁਲਿਸ ਮੁਲਾਜ਼ਮ ਤੇ ਪੈਰਾ ਮਿਲਟਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ।ਇਹ ਚੋਣ ਅਸਲ ਵਿਚ 18 ਜਨਵਰੀ ਨੂੰ ਹੋਣੀ ਸੀ ਪਰ ਉਸ ਦਿਨ ਪ੍ਰੀਜ਼ਾਡਿੰਗ ਅਫਸਰ ਦੇ ਬਿਮਾਰ ਹੋਣ ਕਾਰਨ ਚੋਣ ਮੁਲਤਵੀ ਕੀਤੀ ਗਈ ਸੀ ਤੇ 6 ਫਰਵਰੀ ਲਈ ਨਿਰਧਾਰਿਤ ਕੀਤੀ ਗਈ ਸੀ ਪਰ ਇਸ ਮਗਰੋਂ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਹਾਈ ਕੋਰਟ ਚਲੇ ਗਏ ਸਨ ਤੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਹੁਣ 30 ਜਨਵਰੀ ਨੂੰ ਚੋਣ ਹੋ ਰਹੀ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
