ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰੇਗੀ 2024-25 ਦਾ ਬਜਟ ⋆ D5 News


ਅੱਜ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2024-25 ਦਾ ਬਜਟ ਪੇਸ਼ ਕਰੇਗੀ। ਇਹ ਅੰਤਰਿਮ ਬਜਟ ਹੈ, ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ। ਨਵੀਂ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਜੁਲਾਈ ‘ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਵਿੱਤ ਮੰਤਰੀ ਸੀਤਾਰਮਨ ਆਪਣੇ ਕਾਰਜਕਾਲ ਦਾ ਛੇਵਾਂ ਬਜਟ ਪੇਸ਼ ਕਰੇਗੀ।ਅੰਤ੍ਰਿਮ ਬਜਟ ਮੌਜੂਦਾ ਸਰਕਾਰ ਨੂੰ ਨਵੀਂ ਸਰਕਾਰ ਦੇ ਆਉਣ ਅਤੇ ਪੂਰਾ ਬਜਟ ਪੇਸ਼ ਹੋਣ ਤੱਕ ਦੇਸ਼ ਨੂੰ ਚਲਾਉਣ ਲਈ ਪੈਸਾ ਪ੍ਰਦਾਨ ਕਰਦਾ ਹੈ। ਇਸ ਬਜਟ ਵਿੱਚ ਕਿਸੇ ਵੱਡੇ ਐਲਾਨ ਦੀ ਉਮੀਦ ਨਹੀਂ ਹੈ। ਵਿੱਤ ਮੰਤਰੀ ਸੀਤਾਰਮਨ ਇਸ ਬਾਰੇ ਪਹਿਲਾਂ ਹੀ ਸੰਕੇਤ ਦੇ ਚੁੱਕੇ ਹਨ।ਅੰਤਰ੍ਰਿਮ ਬਜਟ ਵਿੱਚ ਸਰਕਾਰ ਕੋਲ ਕੋਈ ਵੱਡੀ ਨੀਤੀਗਤ ਤਬਦੀਲੀ ਕਰਨ ਦੀ ਇਜਾਜ਼ਤ ਨਹੀਂ ਹੈ ਜੋ ਵੋਟਰਾਂ ਨੂੰ ਗਲਤ ਤਰੀਕੇ ਨਾਲ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ, ਸੰਵਿਧਾਨ ਸਰਕਾਰ ਨੂੰ ਅੰਤਰਿਮ ਬਜਟ ਵਿੱਚ ਟੈਕਸ ਪ੍ਰਣਾਲੀ ਵਿੱਚ ਬਦਲਾਅ ਕਰਨ ਦੀ ਸ਼ਕਤੀ ਦਿੰਦਾ ਹੈ। 2019 ਦੇ ਅੰਤਰਿਮ ਬਜਟ ਵਿੱਚ ਵੀ ਸਰਕਾਰ ਨੇ 87ਏ ਦੇ ਤਹਿਤ ਇਨਕਮ ਟੈਕਸ ਵਿੱਚ ਛੋਟ ਦਿੱਤੀ ਸੀ। ਇਸ ਕਾਰਨ 5 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਟੈਕਸ ਮੁਕਤ ਹੋ ਗਈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *