ਕਿਸਾਨਾਂ ਦੇ ਅੰਦੋਲਨ ਕਾਰਨ ਭਾਰਤ ਬੰਦ ਦੇ ਸੱਦੇ ਕਾਰਨ ਦਿੱਲੀ ਵਿਚ ਬੱਸਾਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਿਸ ਕਾਰਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਦੀ ਆਨਲਾਈਨ ਬੁਕਿੰਗ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ, ਜਦਕਿ ਦਿੱਲੀ ਦੀਆਂ ਸਰਹੱਦਾਂ ਨੂੰ ਹਰ ਤਰ੍ਹਾਂ ਲਈ ਸੀਲ ਕਰ ਦਿੱਤਾ ਗਿਆ ਹੈ |
ਇਸ ਅੰਦੋਲਨ ਕਾਰਨ ਜਿੱਥੇ ਬੱਸਾਂ ਨੂੰ ਰੋਕ ਦਿੱਤਾ ਗਿਆ ਹੈ, ਉੱਥੇ ਹੀ ਸਵਾਰੀਆਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਲਈ ਆਪਣੀ ਮੰਜ਼ਿਲ ‘ਤੇ ਪਹੁੰਚਣਾ ਮੁਸ਼ਕਲ ਹੋ ਗਿਆ ਹੈ। ਇਸ ਦੇ ਨਾਲ ਹੀ ਪਨਬੱਸ/ਪੀਆਰਟੀਸੀ ਯੂਨੀਅਨ ਵੀ ਕਿਸਾਨਾਂ ਦੇ ਹੱਕ ਵਿੱਚ ਮੋਰਚਾ ਖੋਲ੍ਹਣ ਜਾ ਰਹੀ ਹੈ, ਜਿਸ ਕਾਰਨ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋਣ ਦੇ ਆਸਾਰ ਹਨ, ਪਰ ਕਿਸੇ ਵੀ ਵਿਭਾਗੀ ਅਧਿਕਾਰੀ ਨੇ ਬੱਸਾਂ ਦੇ ਮੁਕੰਮਲ ਰੋਕ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ।
ਪਰ ਯੂਨੀਅਨ ਵੱਲੋਂ ਕਿਸਾਨ ਅੰਦੋਲਨ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ, ਜਿਸ ਕਾਰਨ ਭਾਰਤ ਬੰਦ ਨੂੰ ਸਫਲ ਬਣਾਏ ਜਾਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਜੇਕਰ ਬੱਸਾਂ ਬੰਦ ਰਹੀਆਂ ਤਾਂ ਯਾਤਰੀਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
