ਕਿਸਾਨ ਇਸ ਦਿਨ ਕਰਨਗੇ ਟ੍ਰੇਨਾਂ ਦਾ ਚੱਕਾ ਜਾਮ, ਸ਼ੁਭਕਰਨ ਦੀ ਅੰਤਿਮ ਅਰਦਾਸ ‘ਤੇ ਕੀਤਾ ਵੱਡਾ ਐਲਾਨ

ਜ਼ਿਲ੍ਹੇ ਦੇ ਪਿੰਡ ਬੱਲੋਂ ਵਿਖੇ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ‘ਚ ਸੈਂਕੜੇ ਲੋਕ ਪੁੱਜੇ। ਕਈ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਪਹੁੰਚੇ। ਜਿਨ੍ਹਾਂ ਵਿਚ ਗੁਰਨਾਮ ਸਿੰਘ ਚੜੂਨੀ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ ਵੀ ਪਹੁੰਚੇ ਉੱਥੇ ਹੀ ਕੇਰਲਾ ਤੋਂ ਪੀਟੀ ਜੋਹਨ ਨੇ ਵੀ ਸ਼ਿਰਕਤ ਹਿੱਸਾ ਲਿਆ।

ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਹ 10 ਮਾਰਚ ਨੂੰ 12 ਤੋਂ ਸ਼ਾਮ 4 ਵਜੇ ਤਕ ਦੇਸ਼ ਭਰ ‘ਚ ਰੇਲਾਂ ਰੋਕਣਗੇ। ਇਸ ਤੋਂ ਪਹਿਲਾਂ 6 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਨੂੰ ਛੱਡ ਕੇ ਬਾਕੀ ਸੂਬਿਆਂ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ, ਜਿਨ੍ਹਾਂ ਕੋਲ ਟਰੈਕਟਰ ਟਰਾਲੀਆਂ ਨਹੀਂ ਹੋਣਗੀਆਂ।

ਦੱਸ ਦਈਏ ਕਿ ਪੁਲਿਸ ਨੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਮਾਰੇ ਗਏ 21 ਸਾਲਾ ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪੋਰਟ ਹਰਿਆਣਾ ਨੂੰ ਸੌਂਪ ਦਿੱਤੀ ਹੈ ਤੇ ਇਕ ਕਾਪੀ ਆਪਣੇ ਕੋਲ ਰੱਖ ਲਈ ਹੈ ਤਾਂ ਜੋ ਉਹ ਜਾਂਚ ਅੱਗੇ ਵਧਾ ਸਕਣ।

ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *