ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ‘ਚ ਨੌਜਵਾਨਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ।ਉਹ ਅੱਜ 2487 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ।
ਇਸ ਬਾਰੇ ਸੀਐੱਮ ਮਾਨ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣਾ ਸਾਡੀ ਪਹਿਲ ਹੈ।ਅੱਜ ਫਿਰ ਮਿਸ਼ਨ ਰੋਜ਼ਗਾਰ ਦੇ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਸੰਗਰੂਰ ‘ਚ ਆਯੋਜਿਤ ਇਕ ਸਮਾਰੋਹ ‘ਚ ਵੱਖ ਵੱਖ ਵਿਭਾਗਾਂ ‘ਚ ਨਵਨਿਯੁਕਤ 2487 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ।ਮੁਖ ਮੰਤਰੀ ਨੇ ਕਿਹਾ ਕਿ ਅੱਜ ਸਾਡੀ ਸਰਕਾਰ ਦੇ ਦੌਰਾਨ ਦਿੱਤੀ ਗਈਆਂ ਸਰਕਾਰੀ ਨੌਕਰੀਆਂ ਦਾ ਅੰਕੜਾ 42,924 ਤੱਕ ਪਹੁੰਚ ਜਾਵੇਗਾ, ਇਹ ਪ੍ਰਕ੍ਰਿਆ ਲਗਾਤਾਰ ਜਾਰੀ ਰਹੇਗੀ।