ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਸੀਨੀਅਰ ਲੀਡਰ ਅਤੇ ਡਿਪਟੀ CLP ਰਾਜ ਕੁਮਾਰ ਚੱਬੇਵਾਲ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਰਸਮੀ ਐਲਾਨ ਬਾਕੀ ਹੈ।
ਚਰਚਾ ਹੈ ਕਿ ਲੋਕ ਸਭਾ ਚੋਣਾਂ ਲਈ ਰਾਜ ਕੁਮਾਰ ਚੱਬੇਵਾਲ (Raj Kumar Chabewal) ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਅੱਜ 15 ਮਾਰਚ ਨੂੰ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਆਪ ਵਿਚ ਸ਼ਾਮਲ ਹੋ ਰਹੇ ਹਨ। ਇਸ ਮਗਰੋਂ ਉਸਦੀ ਉਮੀਦਵਾਰੀ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਪੋਸਟ ਬੇਦਾਅਵਾ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਸੀਂ ਇਸ ਲੇਖ ਨਾਲ ਕੋਈ ਸਮੱਸਿਆ ਹੈ, ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।