ਛਾਪੇਮਾਰੀ ਕਰ ਰਹੀ ਪੁਲਿਸ ਟੀਮ ‘ਤੇ ਫਾਇਰਿੰਗ, ਸੀਨੀਅਰ ਕਾਂਸਟੇਬਲ ਦੀ ਮੌਤ

ਛਾਪੇਮਾਰੀ ਕਰ ਰਹੀ ਪੁਲਿਸ ਟੀਮ ‘ਤੇ ਫਾਇਰਿੰਗ, ਸੀਨੀਅਰ ਕਾਂਸਟੇਬਲ ਦੀ ਮੌਤ

ਪੰਜਾਬ ਦੇ ਮੁਕੇਰੀਆਂ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁਕੇਰੀਆਂ ਵਿੱਚ ਸੀ.ਆਈ.ਏ ਟੀਮ ‘ਤੇ ਗੋਲੀਬਾਰੀ ਕੀਤੀ ਗਈ ਹੈ। ਹਮਲੇ ਦੌਰਾਨ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਲੱਗੀ ਸੀ। ਦੱਸਿਆ ਜਾ ਰਿਹਾ ਹੈ ਕਿ ਗੋਲੀ ਉਸ ਦੀ ਛਾਤੀ ਵਿੱਚ ਲੱਗੀ। ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਦੱਸ ਦੇਈਏ ਕਿ ਹੁਸ਼ਿਆਰਪੁਰ ਦੇ ਸੀ.ਆਈ.ਏ. ਟੀਮ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਛਾਪੇਮਾਰੀ ਕਰਨ ਗਈ ਸੀ। ਪੁਲਿਸ ਨੂੰ ਨਜਾਇਜ਼ ਹਥਿਆਰਾਂ ਸਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸ ਕਾਰਨ ਪੁਲਿਸ ਰਾਣਾ ਮਨਸੂਰਪੁਰੀਆ ਨੂੰ ਗ੍ਰਿਫਤਾਰ ਕਰਨ ਆਈ ਸੀ। ਇਸ ਦੌਰਾਨ ਸੀ.ਆਈ.ਏ. ਸਟਾਫ ‘ਤੇ ਹਮਲਾ ਕੀਤਾ ਗਿਆ। ਪੁਲਿਸ ‘ਤੇ ਗੋਲੀਬਾਰੀ ਕੀਤੀ ਗਈ ਅਤੇ ਇਕ ਗੋਲੀ ਪੁਲਿਸ ਵਾਲੇ ਨੂੰ ਲੱਗੀ ਜਿਸ ਦੀ ਮੌਤ ਹੋ ਗਈ।

ਪੋਸਟ ਬੇਦਾਅਵਾ ਵਿਚਾਰ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *