ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ


ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਵੇਰਵਿਆਂ ਅਨੁਸਾਰ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰੀਤ ਸਿੰਘ (42) ਅਤੇ ਜਗਜੀਤ ਸਿੰਘ (30) ਦੀ ਮੌਤ ਹੋ ਗਈ ਹੈ। ਚਾਰ ਮੌਤਾਂ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ। ਥਾਣਾ ਦਿੜ੍ਹਬਾ ਦੀ ਪੁਲਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਲਿਤ ਪਰਿਵਾਰਾਂ ਨਾਲ ਸਬੰਧਤ ਹਨ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *