ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਮੰਗਲਵਾਰ ਦੇਰ ਰਾਤ ਧਮਾਕਾ ਹੋਇਆ, ਪਰ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਤ ਕਰੀਬ 11.15 ਵਜੇ ਪੁੰਛ ਸ਼ਹਿਰ ‘ਚ ਜ਼ਿਲਾ ਹਸਪਤਾਲ ਦੇ ਨੇੜੇ ਇਕ ਧਾਰਮਿਕ ਸਥਾਨ ਦੇ ਨਾਲ ਲੱਗਦੀ ਗਲੀ ‘ਚ ਧਮਾਕਾ ਹੋਣ ਦੀ ਸੂਚਨਾ ਮਿਲੀ, ਜਿਸ ਨਾਲ ਸਥਾਨਕ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਅਤੇ ਫੌਜ ਦੇ ਫੋਰੈਂਸਿਕ ਮਾਹਿਰ ਵੀ ਘਟਨਾ ਦੀ ਜਾਂਚ ਕਰ ਰਹੇ ਹਨ। ਮੌਕੇ ‘ਤੇ ਪਹੁੰਚੇ ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਸ਼ੱਕੀ ਅੱਤਵਾਦੀਆਂ ਵਲੋਂ ਚੀਨੀ ਗ੍ਰਨੇਡ ਸੁੱਟਣ ਤੋਂ ਬਾਅਦ ਧਮਾਕਾ ਹੋਇਆ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
