ਪੰਜਾਬ ਦੇ ਸਕੂਲਾਂ ‘ਚ ਕੱਲ੍ਹ ਭਾਵ ਕਿ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਦੇ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ।ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ ‘ਚ ਪੀਟੀਐੱਮ ਹੋਈ ਸੀ ਉੱਥੇ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।
ਸਿੱਖਿਆ ਵਿਭਾਗ ਦੇ ਅਕਾਦਿਮ ਕੈਲੰਦਰ ਦੇ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਰਹੇਗਾ, ਜਦੋਂ ਕਿ ਮਿਡਿਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਸਤੰਬਰ ਤੱਕ ਸਕੂਲ ਦਾ ਸਮਾਂ ਇਹੀ ਰਹੇਗਾ।ਮਹੱਤਵਪੂਰਨ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੁੰਦਾ ਸੀ ਜਦੋਂ ਕਿ ਮਿਡਿਲ , ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8;30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਸੀ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
