ਐਸ.ਏ.ਐਸ.ਨਗਰ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਲੋੜਵੰਦ ਵਿਅਕਤੀਆਂ ਦੀ ਭਲਾਈ ਲਈ ਸਮੇਂ-ਸਮੇਂ ’ਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਸ੍ਰੀ ਸੂਰਜ ਪਾਲ ਅਤੇ ਸ੍ਰੀ ਜਸਵਿੰਦਰ ਸਿੰਘ ਨੂੰ ਟਰਾਈਸਾਈਕਲ ਪ੍ਰਦਾਨ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਰੈੱਡ ਕਰਾਸ ਸ੍ਰੀ ਕਮਲੇਸ਼ ਕੁਮਾਰ ਨੇ ਦੱਸਿਆ ਕਿ ਦੋਵੇਂ ਵਿਅਕਤੀ ਅਪਾਹਜ ਸਨ ਅਤੇ ਉਨ੍ਹਾਂ ਨੇ ਨਿੱਜੀ ਤੌਰ ‘ਤੇ ਡਿਪਟੀ ਕਮਿਸ਼ਨਰ ਨੂੰ ਟਰਾਈਸਾਈਕਲ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਸੀ | ਉਨ੍ਹਾਂ ਨੇ ਰੈੱਡ ਕਰਾਸ ਨੂੰ ਇੱਕ ਰਾਹਤ ਸੰਸਥਾ ਦੱਸਿਆ ਜੋ ਦੁੱਖ ਦੀ ਘੜੀ ਵਿੱਚ ਮਨੁੱਖਤਾ ਦੀ ਸੇਵਾ ਕਰਦੀ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਦਾ ਮੁੱਖ ਉਦੇਸ਼ ਸਿਹਤ ਨੂੰ ਉਤਸ਼ਾਹਿਤ ਕਰਨਾ, ਬਿਮਾਰੀਆਂ ਦੀ ਰੋਕਥਾਮ ਅਤੇ ਮਨੁੱਖੀ ਦੁੱਖਾਂ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਵੱਲੋਂ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਵੱਖ-ਵੱਖ ਥਾਵਾਂ ‘ਤੇ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ ਅਤੇ ਹਸਪਤਾਲਾਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਦੇ ਨਾਲ-ਨਾਲ ਜ਼ਿਲ੍ਹੇ ਵਿੱਚ ਮੈਡੀਕਲ ਚੈਕਅੱਪ ਕੈਂਪ ਵੀ ਲਗਾਏ ਜਾ ਰਹੇ ਹਨ। ਲੋਕਾਂ ਦੇ ਮੁਫ਼ਤ ਟੈਸਟ ਕੀਤੇ ਜਾਂਦੇ ਹਨ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸੇਵਾਵਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
