ਪੰਜਾਬ ਦੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਤਰਨਤਾਰਨ ਜ਼ਿਲ੍ਹੇ ਦੇ ਬਾਬਾ ਬੀਰ ਸਿੰਘ ਜ਼ੋਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੁੱਗਲਵਾਲਾ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਸੇਰੋਂ ਨੇ ਦੱਸਿਆ ਕਿ 6 ਅਪ੍ਰੈਲ ਨੂੰ ਰਾਤ ਕਰੀਬ 10 ਵਜੇ ਕਿਸਾਨ ਆਗੂ ਤੇ ਇਕਾਈ ਪ੍ਰਧਾਨ ਬਲਜੀਤ ਸਿੰਘ ਦੇ ਘਰ ਪਿੰਡ ਬੇਗਮਪੁਰ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ।
ਇਸ ਹਮਲੇ ਦੌਰਾਨ 6 ਤੋਂ 8 ਰਾਊਂਡ ਫਾਇਰ ਵੀ ਕੀਤੇ ਗਏ, ਜਿਨ੍ਹਾਂ ‘ਚੋਂ 3 ਫਾਇਰ ਪਾਣੀ ਦੀ ਟੈਂਕੀ ‘ਤੇ ਅਤੇ ਕੁਝ ਘਰ ਦੇ ਗੇਟ ‘ਤੇ ਕੀਤੇ ਗਏ। ਇਸ ’ਤੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ 112 ਨੰਬਰ ’ਤੇ ਸੂਚਨਾ ਦਿੱਤੀ। ਪੁਲਿਸ ਨੇ ਗੋਲੀਆਂ ਅਤੇ ਖਾਲੀ ਖੋਲ ਵੀ ਬਰਾਮਦ ਕੀਤੇ ਹਨ। ਹਮਲੇ ਕਾਰਨ ਪਰਿਵਾਰ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਕਿਸਾਨ ਆਗੂਆਂ ਨੇ ਜ਼ਿਲ੍ਹਾ ਪੁਲੀਸ ਤੋਂ ਮੰਗ ਕੀਤੀ ਹੈ ਕਿ ਨਾਜਾਇਜ਼ ਹਥਿਆਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਰਾਤ ਸਮੇਂ ਪਿੰਡਾਂ ਵਿੱਚ ਗਸ਼ਤ ਵਧਾਈ ਜਾਵੇ। ਬਲਜੀਤ ਸਿੰਘ ਬੇਗਮਪੁਰ ਵੱਲੋਂ ਥਾਣਾ ਸਰਹਾਲੀ ਵਿੱਚ ਦਿੱਤੀ ਦਰਖਾਸਤ ’ਤੇ ਕਾਰਵਾਈ ਕੀਤੀ ਜਾਵੇ। ਜੇਕਰ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੇ ਇਸ ਸਬੰਧੀ ਕਾਰਵਾਈ ਨਾ ਕੀਤੀ ਤਾਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
