Breaking: ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਨੇਤਾ ‘ਆਪ’ ‘ਚ ਸ਼ਾਮਲ ਹੋ ਸਕਦੇ

ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਦਲ ਬਦਲੀ ਦਾ ਸਿਲਸਿਲਾ ਵੀ ਜਾਰੀ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਹ ਜਲੰਧਰ ਤੋਂ ਅਕਾਲੀ ਦਲ ਨੂੰ ਵੱਡਾ ਝਟਕਾ ਦੇ ਸਕਦਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਦੇ ਸਾਬਕਾ ਵਿਧਾਇਕ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਪਤਾ ਲੱਗਾ ਹੈ ਕਿ ‘ਆਪ’ ਪਾਰਟੀ ਉਨ੍ਹਾਂ ਨੂੰ ਜਲੰਧਰ ਦੀ ਟਿਕਟ ਵੀ ਦੇ ਸਕਦੀ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਹ ਨੇਤਾ ਦੋ ਵਾਰ ਜਲੰਧਰ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਟਵੀਟ ਕਰ ਚੁੱਕੇ ਹਨ ਕਿ ਉਹ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਸੀਟ ਲਈ ਉਮੀਦਵਾਰ ਦਾ ਐਲਾਨ ਕਰਨਗੇ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਪਰ ਰਿੰਕੂ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਿਆ। ਇਸ ਤੋਂ ਬਾਅਦ ‘ਆਪ’ ਦੀ ਜਲੰਧਰ ਸੀਟ ਖ਼ਾਲੀ ਹੋ ਗਈ ਅਤੇ ਜਲਦੀ ਹੀ ਇਸ ਦਾ ਐਲਾਨ ਹੋ ਸਕਦਾ ਹੈ। ਇਸੇ ਦੌਰਾਨ ਅਕਾਲੀ ਦਲ ਨੂੰ ਕੱਲ੍ਹ ਉਸ ਸਮੇਂ ਵੱਡਾ ਝਟਕਾ ਲੱਗਾ ਹੈ ਜਦੋਂ ਮਲੂਕਾ ਦਾ ਪੁੱਤਰ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ।

Leave a Reply

Your email address will not be published. Required fields are marked *