EC on Sukhbir Badal: ਚੋਣ ਕਮਿਸ਼ਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਐਕਸ਼ਨ ਲੈਣ ਦੀ ਤਿਆਰੀ ਕਰ ਚੁੱਕਿਆ ਹੈ। ਪੰਜਾਬ ਦੇ ਮੁੱਖ ਚੋਣ ਦਫ਼ਤਰ ਨੇ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਮਿਲੀ ਸ਼ਿਕਾਇਤ ਦੀ ਰਿਪੋਰਟ ਭਾਰਤੀ ਚੋਣ ਕਮਿਸ਼ਨ ਨੂੰ ਭੇਜੀ ਦਿੱਤੀ ਹੈ। ਇਸ ਮਾਮਲੇ ਸਬੰਧੀ ਜੋ ਵੀ ਕਾਰਵਾਈ ਕਰਨੀ ਉਸ ਬਾਰੇ ਫੈਸਲਾ ਭਾਰਤੀ ਚੋਣ ਕਮਿਸ਼ਨ ਹੀ ਲਵੇਗਾ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜ਼ੀ ਮੀਡੀਆ ਦੇ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸ਼ਿਕਾਇਤ ਦਿੱਤੀ ਸੀ। ਜੋ ਕਿ ਬਿਲਕੁਲ ਸਹੀ ਪਾਈ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਚੋਣ ਦਫ਼ਤਰ ਨੇ ਲੁਧਿਆਣਾ ਦੇ ਡੀਸੀ ਤੋਂ ਇਸ ਮਾਮਲੇ ਸਬੰਧੀ ਰਿਪੋਰਟ ਮੰਗੀ ਸੀ ਅਤੇ ਉਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਰਿਪੋਰਟ ਸਾਨੂੰ ਬਣਾਕੇ ਭੇਜ ਦਿੱਤੀ ਹੈ। ਅਸੀਂ ਉਹ ਰਿਪੋਰਟ ਇਲੈਕਸ਼ਨ ਕਮਿਸ਼ਨ ਆਫ ਇੰਡਿਆ ਨੂੰ ਭੇਜ ਦਿੱਤੀ ਹੈ। ਇਸ ਰਿਪੋਰਟ ਦੇ ਆਧਾਰ ‘ਤੇ ਹੁਣ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਚੋਣ ਕਮਿਸ਼ਨ ਵੱਲੋਂ ਕਾਰਵਾਈ ਕੀਤੀ ਜਾਵੇਗੀ।
ਦਰਅਸਲ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਲੁਧਿਆਣਾ ਦੇ ਰਾਏਕੋਟ ਵਿਖੇ ਪਹੁੰਚੀ ਤਾਂ ਇਸ ਦੌਰਾਨ ਸੁਖਬੀਰ ਬਾਦਲ ਟਰੈਕਟਰ ਤੇ ਬੈਠਕੇ ਵਰਕਰਾਂ ਨੂੰ ਮਿਲ ਰਹੇ ਸਨ। ਇਸ ਦੌਰਾਨ ਇੱਕ ਵਰਕਰ ਬੱਚੇ ਨੂੰ ਸੁਖਬੀਰ ਬਾਦਲ ਕੋਲ ਟਰੈਕਟਰ ਤੇ ਬੈਠਾ ਦਿੱਤਾ ਹੈ। ਇਸ ਤੋਂ ਬਾਅਦ ਉਹ ਬੱਚੇ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਨਾਅਰੇ ਲਗਾਉਂਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣ ਦੀ ਅਪੀਲ ਕਰਦਾ ਹੈ। ਸੁਖਬੀਰ ਬਾਦਲ ਵੀ ਇਸ ਬੱਚੇ ਨੂੰ ਕੁੱਝ ਕਹਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੀ ਸ਼ਿਕਾਇਤ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਚੋਣ ਅਫਸਰ ਨੂੰ ਕੀਤੀ ਸੀ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।